ਸਾਦਿਕ : ਜ਼ਿਲ੍ਹਾ ਫਰੀਦਕੋਟ ਦੇ ਨੇੜਲੇ ਪਿੰਡ ਕੰਨਿਆਂਵਾਲੀ ਵਿੱਚ ਬੀਤੀ ਰਾਤ ਮਾਮੂਲੀ ਝਗੜੇ ਤੋਂ ਬਾਅਦ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਜੋੜੇ ਦੀ ਪਛਾਣ ਹਰਪ੍ਰੀਤ ਕੌਰ (29) ਅਤੇ ਰੇਸ਼ਮ ਸਿੰਘ (50) ਵਜੋਂ ਹੋਈ ਹੈ। ਸੂਤਰ ਦੱਸ ਰਹੇ ਹਨ ਕਿ ਇਹ ਕਤਲ ਮ੍ਰਿਤਕ ਹਰਪ੍ਰੀਤ ਕੌਰ ਦੇ ਭਰਾ ਅਰਸ਼ਪ੍ਰੀਤ ਸਿੰਘ ਵੱਲੋਂ ਕੀਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਜਸਮੀਤ ਸਿੰਘ, ਡੀਐਸਪੀ ਤਰਲੋਚਨ ਸਿੰਘ, ਸਾਦਿਕ ਥਾਣਾ ਮੁਖੀ ਨਵਦੀਪ ਭੱਟੀ, ਸਹਾਇਕ ਥਾਣੇਦਾਰ ਹਰਜੋਤ ਸਿੰਘ ਔਲਖ ਸਮੇਤ ਪੁਲੀਸ ਪਾਰਟੀ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।