ਜਲੰਧਰ : ਜਲੰਧਰ ਵਿੱਚ ਬੀਤੀ ਦੇਰ ਰਾਤ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ। ਜਿੱਥੇ ਪੁਲਿਸ ਮਾਮਲੇ ਦੀ ਲਗਾਤਾਰ ਜਾਂਚ ਕਰ ਰਹੀ ਹੈ, ਉੱਥੇ ਹੀ ਮੰਗਲਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਨੇਤਾ ਦੀਪਕ ਬਾਲੀ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਵੀ ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।
ਸਿਆਸੀ ਆਗੂ ਮਨੋਰੰਜਨ ਕਾਲੀਆ ਨੂੰ ਫ਼ੋਨ ਕਰ ਰਹੇ ਹਨ ਅਤੇ ਪੁਲਿਸ ਟੀਮਾਂ ਉਸਦੇ ਘਰ ਪਹੁੰਚ ਗਈਆਂ ਹਨ। ਜ਼ਿਕਰਯੋਗ ਹੈ ਕਿ ਮਨਰੰਜਨ ਕਾਲੀਆ ਦੇ ਘਰ ‘ਤੇ ਹੱਥਗੋਲੇ ਨਾਲ ਹਮਲਾ ਕੀਤਾ ਗਿਆ ਸੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।