ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿੱਚ ਹੁਣ ਗਰਮੀ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਅਪ੍ਰੈਲ ਮਹੀਨੇ ਦੇ ਪਹਿਲੇ ਹਫ਼ਤੇ ਹੀ ਗਰਮੀ ਨੇ ਲੋਕਾਂ ਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਰਾਜਾਂ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।ਮੌਸਮ ਵਿਭਾਗ ਨੇ 8 ਅਤੇ 9 ਅਪ੍ਰੈਲ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਿਸ ਵਿੱਚ ਬਹੁਤ ਜ਼ਿਆਦਾ ਗਰਮੀ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ, 10 ਅਪ੍ਰੈਲ ਨੂੰ ਪੱਛਮੀ ਗੜਬੜੀ ਦੇ ਕਾਰਨ, ਕੁਝ ਥਾਵਾਂ ‘ਤੇ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ, ਬਠਿੰਡਾ ਹਵਾਈ ਅੱਡੇ ਦੇ ਨੇੜੇ ਦੇ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ 41.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 8.2 ਡਿਗਰੀ ਵੱਧ ਸੀ। ਇਸ ਦੇ ਨਾਲ ਹੀ ਸੂਬੇ ਵਿੱਚ ਗਰਮੀ ਦੇ ਵਧਦੇ ਪੱਧਰ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਵਧਾ ਦਿੱਤੀਆਂ ਹਨ।ਬਿਜਲੀ ਦੀ ਮੰਗ ਵਿੱਚ ਵਾਧਾ ਹੋਇਆ ਹੈ ਅਤੇ ਕਈ ਥਾਵਾਂ ‘ਤੇ ਲੋਡ ਵਧਣ ਕਾਰਨ ਬਿਜਲੀ ਕੱਟ ਲੱਗਣ ਦੀ ਸੰਭਾਵਨਾ ਹੈ।
ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਤਾਪਮਾਨ ਇਸ ਪ੍ਰਕਾਰ ਰਿਹਾ:
ਚੰਡੀਗੜ੍ਹ: 37.6°C
ਅੰਮ੍ਰਿਤਸਰ: 37°C
ਲੁਧਿਆਣਾ: 39.2°C
ਪਟਿਆਲਾ: 38.6°C
ਪਠਾਨਕੋਟ: 37°C
ਬਠਿੰਡਾ ਸ਼ਹਿਰ: 40°C
ਫਰੀਦਕੋਟ: 39.5°C
ਗੁਰਦਾਸਪੁਰ: 35.5°C
ਨਵਾਂਸ਼ਹਿਰ: 35.8°C
ਫਤਿਹਗੜ੍ਹ ਸਾਹਿਬ: 37.1°C
ਫਿਰੋਜ਼ਪੁਰ: 38°C
ਹੁਸ਼ਿਆਰਪੁਰ: 35.9°C
ਜਲੰਧਰ: 37.3°C
ਮੋਗਾ: 37.2°C
ਮੋਹਾਲੀ: 36.4°C