Connect with us

ਅਪਰਾਧ

ਦਿੱਲੀ ‘ਚ 16 ਸਾਲ ਦੇ ਲੜਕੇ ਨੇ 7 ਸਾਲ ਦੀ ਬੱਚੀ ਨਾਲ ਕੀਤਾ ਬ/ਲਾਤਕਾਰ, ਨਾਬਾਲਗ ਦੋਸ਼ੀ ਗ੍ਰਿ/ਫਤਾਰ

Published

on

ਰਾਜਧਾਨੀ ਦਿੱਲੀ ਵਿੱਚ ਸੱਤ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮਾਮਲਾ ਦੱਖਣੀ ਦਿੱਲੀ ਦਾ ਹੈ। ਪੁਲਿਸ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਲੋਧੀ ਕਾਲੋਨੀ ਥਾਣਾ ਪੁਲਸ ਨੂੰ ਐਤਵਾਰ ਨੂੰ ਇਸ ਮਾਮਲੇ ਦੀ ਸੂਚਨਾ ਮਿਲੀ ਸੀ। ਪੁਲਸ ਨੇ ਦੱਸਿਆ ਕਿ ਪੀੜਤਾ ਦੀ ਮਾਂ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਗਿਆ ਹੈ ਕਿ ਕਰੀਬ 3-4 ਦਿਨ ਪਹਿਲਾਂ ਉਨ੍ਹਾਂ ਦੇ ਗੁਆਂਢ ‘ਚ ਰਹਿਣ ਵਾਲੇ 16 ਸਾਲਾ ਲੜਕੇ ਨੇ ਉਸ ਦੀ ਧੀ ਦਾ ਉਸ ਦੇ ਘਰ ‘ਚ ਹੀ ਜਿਨਸੀ ਸ਼ੋਸ਼ਣ ਕੀਤਾ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਨੂੰ ਮੈਡੀਕਲ ਜਾਂਚ ਲਈ ਲਿਜਾਇਆ ਗਿਆ ਸੀ ਅਤੇ ਭਾਰਤੀ ਦੰਡਾਵਲੀ ਦੀ ਧਾਰਾ 376 ਏਬੀ (12 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਬਲਾਤਕਾਰ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ (ਪੋਕਸੋ) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਪੁਲਿਸ ਅਧਿਕਾਰੀ ਨੇ ਕਿਹਾ, “ਅਸੀਂ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸਨੂੰ ਆਬਜ਼ਰਵੇਸ਼ਨ ਹੋਮ ਭੇਜ ਦਿੱਤਾ ਗਿਆ ਹੈ। ਫਿਲਹਾਲ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।”

Facebook Comments

Trending