ਮੋਹਾਲੀ : ਸ਼੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ 5 ਲੋਕਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਪਿੰਡ ਝਿੰਗੜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਸਰਪੰਚ ਰਣਜੀਤ ਸਿੰਘ ਝਿੰਗੜ ਨੇ ਦੱਸਿਆ ਕਿ ਸਾਡੇ ਪਿੰਡ ਦੇ ਸ. ਚੂਹੜ ਸਿੰਘ ਦੀ ਪਤਨੀ ਭਜਨ ਕੌਰ, ਉਸ ਦਾ ਪੋਤਰਾ ਤਜਿੰਦਰ ਸਿੰਘ, ਪੁੱਤਰ ਧਰਮਿੰਦਰ ਸਿੰਘ ਅਤੇ ਭੈਣ ਬਲਵੀਰ ਕੌਰ, ਉਸ ਦਾ ਪੁੱਤਰ ਜਸਪ੍ਰੀਤ ਸਿੰਘ ਵਾਸੀ ਕੈਨੇਡਾ, ਜੋ ਕਿ ਕੁਝ ਦਿਨ ਪਹਿਲਾਂ ਆਪਣੇ ਪਿਤਾ ਦੀਆਂ ਅਸਥੀਆਂ ਦਾ ਵਿਸਰਜਨ ਕਰਨ ਲਈ ਕੈਨੇਡਾ ਤੋਂ ਆਏ ਸਨ। ਇਸ ਤੋਂ ਬਾਅਦ 28 ਜੂਨ ਨੂੰ ਦੁਬਾਰਾ ਇਨੋਵਾ ਕਾਰ ‘ਚ ਸਾਰੇ ਧਾਰਮਿਕ ਸਥਾਨ ਸ੍ਰੀ ਹਜ਼ੂਰ ਸਾਹਿਬ ਜਾ ਰਹੇ ਸਨ।
ਜਦੋਂ ਉਨ੍ਹਾਂ ਦੀ ਕਾਰ ਧਾਰਮਿਕ ਸਥਾਨ ਤੋਂ ਕਰੀਬ ਦੋ ਘੰਟੇ ਦੀ ਦੂਰੀ ‘ਤੇ ਜੋਤਮਲ ਮਹਾਰਾਸ਼ਟਰ ਖੇਤਰ ਦੇ ਨੇੜੇ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ, ਭਿਆਨਕ ਹਾਦਸੇ ‘ਚ ਕਾਰ ਦੇ ਟੁਕੜੇ-ਟੁਕੜੇ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ। ਇਸ ਹਾਦਸੇ ‘ਚ ਡਰਾਈਵਰ ਜਸਵਿੰਦਰ ਸਮੇਤ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।