ਲੁਧਿਆਣਾ : ਨਵਰਾਤਰੀ ਦੇ ਦੌਰਾਨ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਅੱਜ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਗਏ ਪਰਿਵਾਰ ਨਾਲ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਇੱਕ ਪਰਿਵਾਰ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਕਾਰ ਵਿੱਚ ਸਵਾਰ ਹੋ ਕੇ ਵਾਪਸ ਆ ਰਿਹਾ ਸੀ, ਜਦੋਂ ਉਹ ਸਮਰਾਲਾ ਨੇੜੇ ਸਰਹਿੰਦ ਨਹਿਰ ਕੇਗੜੀ ਪੁਲ ਨੇੜੇ ਪੁੱਜਾ ਤਾਂ ਕਾਰ ਚਾਲਕ ਨੂੰ ਨੀਂਦ ਆਉਣ ਕਾਰਨ ਕਾਰ ਸਿੱਧੀ ਟਰੱਕ ਨਾਲ ਟਕਰਾ ਗਈ। ਜਿਸ ਨਾਲ ਕਾਰ ‘ਚ ਫਸੇ 3 ਲੋਕਾਂ ਦੀ ਮੌਤ ਹੋ ਗਈ ਅਤੇ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।
ਕਾਫੀ ਮੁਸ਼ੱਕਤ ਤੋਂ ਬਾਅਦ ਨਜ਼ਦੀਕੀ ਖੇਤਾਂ ‘ਚ ਕੰਮ ਕਰਦੇ ਕਿਸਾਨਾਂ ਨੇ ਕਾਰ ‘ਚੋਂ ਸਵਾਰ ਤਿੰਨਾਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਤੁਰੰਤ ਸਮਰਾਲਾ ਦੇ ਸਿਵਲ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਅਨੁਸਾਰ ਮਾਂ ਦੀ ਮੌਤ ਹੋ ਗਈ ਅਤੇ ਪੁੱਤਰ-ਧੀ ਗੰਭੀਰ ਜ਼ਖਮੀ ਹੋ ਗਏ | . ਜ਼ਖਮੀ ਹਾਲਤ ‘ਚ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।