ਤਰਨਤਾਰਨ: ਸਥਾਨਕ ਪਿੰਡ ਪਿੱਦੀ ਤੋਂ ਪੱਟੀ ਰੋਡ ਨੂੰ ਜਾਂਦੀ ਲਿੰਕ ਸੜਕ ’ਤੇ ਅੱਜ ਸਵੇਰੇ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਅਧਿਕਾਰੀ ਅਨੁਸਾਰ ਮ੍ਰਿਤਕ ਜਿਸ ਦੀ ਉਮਰ 30 ਤੋਂ 35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਜਾਣ ’ਤੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਇਸ ਵਾਰਦਾਤ ਵਿੱਚ ਵਰਤਿਆ ਹਥਿਆਰ ਵੀ ਨੇੜਿਓਂ ਬਰਾਮਦ ਕਰ ਲਿਆ ਹੈ। ਫਿਲਹਾਲ ਪੁਲਸ ਮ੍ਰਿਤਕ ਦੀ ਪਛਾਣ ਕਰਨ ਲਈ ਆਸਪਾਸ ਦੇ ਇਲਾਕਿਆਂ ਨਾਲ ਸੰਪਰਕ ਕਰ ਰਹੀ ਹੈ। ਇਸ ਕਤਲ ਪਿੱਛੇ ਲੁੱਟ-ਖੋਹ ਦਾ ਮਾਮਲਾ ਵੀ ਹੋ ਸਕਦਾ ਹੈ। ਪੁਲਿਸ ਵੱਲੋਂ ਵਿਸਥਾਰਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।