ਪੰਜਾਬੀ

ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ, ਸੂਬੇ ‘ਚ ਖੁੱਲ੍ਹਣਗੇ ਰੇਤ-ਬੱਜਰੀ ਕੇਂਦਰ, ਅੱਜ ਮੋਹਾਲੀ ‘ਤੋਂ ਹੋਵੇਗੀ ਸ਼ੁਰੂਆਤ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਹੋਰ ਵੱਡਾ ਐਲਨ ਕੀਤਾ ਗਿਆ ਹੈ। ਪੰਜਾਬ ਸਰਕਾਰ ਰੇਤ ਮਾਫੀਆ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਚ ਰੇਤਾ-ਬੱਜਰੀ ਵੇਚਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਅੱਜ ਪੰਜਾਬ ਸਰਕਾਰ ਮੋਹਾਲੀ ‘ਚ ਪਹਿਲਾ ਵਿਕਰੀ ਕੇਂਦਰ ਖੋਲ੍ਹਣ ਜਾ ਰਹੀ ਹੈ, ਜਿਸ ਵਿੱਚ ਰੇਤਾ-ਬੱਜਰੀ ਵੇਚਣ ਦਾ ਕੰਮ ਕੀਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਨਾਲ ਰੇਤਾ-ਬੱਜਰੀ ਦੀਆਂ ਵਧਦੀਆਂ ਕੀਮਤਾਂ ‘ਤੇ ਲਗਾਮ ਲੱਗੇਗੀ, ਇਨ੍ਹਾਂ ਹੀ ਨਹੀਂ ਰੇਤ ਮਾਫੀਆ ‘ਤੇ ਵੀ ਕਾਬੂ ਪਾਇਆ ਜਾਵੇਗਾ। ਇਸਦੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਰੇਤ ਆਸਾਨੀ ਨਾਲ ਉਪਲਬਧ ਹੋਵੇਗੀ। ਦੱਸ ਦੇਈਏ ਕਿ ਇਹ ਜਾਣਕਾਰੀ ਖਣਨ ਮੰਤਰੀ ਹਰਜੋਤ ਬੈਂਸ ਵੱਲੋਂ ਇੱਕ ਟਵੀਟ ਰਾਹੀਂ ਸਾਂਝੀ ਕੀਤੀ ਗਈ ਹੈ। ਟਵੀਟ ਵਿੱਚ ਉਹਨਾਂ ਦੱਸਿਆ ਹੈ ਕਿ ਮਾਨਯੋਗ ਸਰਕਾਰ ਵਿੱਚ ਮਾਈਨਿੰਗ ਮਾਫੀਆ ਦਾ ਅੰਤ ਹੋਵੇਗਾ।

ਦੱਸਣਯੋਗ ਗੱਲ ਹੈ ਕਿ ਸੂਬੇ ‘ਚ ਰੇਤਾ-ਬੱਜਰੀ ਦੀਆਂ ਕੀਮਤਾਂ ‘ਚ ਭਾਰੀ ਉਛਾਲ ਆਇਆ ਹੈ, ਜਿਸ ਕਾਰਨ ਲੋਕਾਂ ਨੂੰ ਰੇਤਾ-ਬੱਜਰੀ ਬਹੁਤ ਮਹਿੰਗੇ ਭਾਅ ‘ਤੇ ਖਰੀਦਣੀ ਪਈ ਹੈ ਅਤੇ ਲੋਕਾਂ ਨੂੰ ਆਪਣੇ ਨਿਰਮਾਣ ਕਾਰਜਾਂ ‘ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਹੁਣ ਸਰਕਾਰ ਨੇ ਆਪਣੇ ਪੱਧਰ ‘ਤੇ ਰੇਤਾ ਬਜਰੀ ਦੇ ਵਿਕਰੀ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ।

Facebook Comments

Trending

Copyright © 2020 Ludhiana Live Media - All Rights Reserved.