ਜਲੰਧਰ : ਭਾਰਤੀ ਜਨਤਾ ਪਾਰਟੀ ਨੂੰ ਜਲੰਧਰ ‘ਚ ਵੱਡਾ ਝਟਕਾ ਲੱਗਾ ਹੈ। ਦਰਅਸਲ, ਸਾਬਕਾ ਸੀਨੀਅਰ ਡਿਪਟੀ ਮੇਅਰ ਕਾਮਜੀਤ ਸਿੰਘ ਭਾਟੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਅੱਜ ਪਾਰਟੀ ‘ਚ ਸ਼ਾਮਲ ਕੀਤਾ ਹੈ, ਜਿਸ ਦੀ ਤਸਵੀਰ ਵੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਜਲੰਧਰ ਪੱਛਮੀ ਹਲਕੇ ‘ਚ 10 ਜੁਲਾਈ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਕਾਰਨ ਪਾਰਟੀਆਂ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।