Connect with us

ਪੰਜਾਬ ਨਿਊਜ਼

ਕਾਂਗਰਸ ਪਾਰਟੀ ਨੂੰ ਝਟਕਾ, ਕਈ ਪਰਿਵਾਰਾਂ ‘ਆਮ ਆਦਮੀ ਪਾਰਟੀ’ ‘ਚ ਸ਼ਾਮਲ

Published

on

ਕੱਥੂਨੰਗਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਕੱਟੜ ਸਮਰਥਕ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆਂ ਨੇ ਕੀਤਾ | ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਅੱਜ ਉਹ ਆਪਣੇ ਸੈਂਕੜੇ ਸਮਰਥਕਾਂ ਸਮੇਤ ਪਿੰਡ ਅਜੈਬਵਾਲੀ ਦੇ ਸਰਪੰਚ ਸਰਬਜੀਤ ਸਿੰਘ, ਸੁਖਦੀਪ ਸਿੰਘ ਮੈਂਬਰ, ਚਰਨ ਕੌਰ ਮੈਂਬਰ, ਪਿਆਰਾ ਸਿੰਘ ਮੈਂਬਰ, ਸੁਖਬੀਰ ਸਿੰਘ ਮੈਂਬਰ ਸਮੇਤ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਇੰਚਾਰਜ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

Facebook Comments

Advertisement

Trending