ਰਾਜਨੀਤੀ

ਕਾਂਗਰਸ ਨੂੰ ਝਟਕਾ, ਪਾਰਟੀ ਦੇ ਸੀਨੀਅਰ ਆਗੂ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਲ

Published

on

ਲੁਧਿਆਣਾ : ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ, ਉਥੇ ਹੀ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਦਲ ਬਦਲੀ ਦਾ ਸਿਲਸਿਲਾ ਵੀ ਜਾਰੀ ਹੈ। ਇਸ ਕਾਂਗਰਸ ਪਾਰਟੀ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਦਰਅਸਲ ਲੁਧਿਆਣਾ ਤੋਂ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਵਰਨਣਯੋਗ ਹੈ ਕਿ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਮਹਿਲਾ ਆਗੂ ਲੀਨਾ ਟਪਾਰੀਆ ਆਪਣੇ ਪਰਿਵਾਰ ਅਤੇ ਦੋਸਤਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਰਵਨੀਤ ਬਿੱਟੂ ਵੀ ਮੌਜੂਦ ਸਨ ਜੋ ਹਾਲ ਹੀ ਵਿੱਚ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਪਹਿਲਾਂ ਪ੍ਰਨੀਤ ਕੌਰ ਵੀ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੀ ਹੈ।

Facebook Comments

Trending

Copyright © 2020 Ludhiana Live Media - All Rights Reserved.