ਅਪਰਾਧ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ 2 ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਕਮਲਪ੍ਰੀਤ ਕੌਰ ਵਾਸੀ ਜਮਾਲਪੁਰ ਅਵਾਣਾ ਦੀ ਸ਼ਿਕਾਇਤ ‘ਤੇ ਯੋਗੇਸ਼ ਕੁਮਾਰ ਅਤੇ ਸਤਵਿੰਦਰ ਸਿੰਘ ਵਾਸੀ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ, ਇਸ ਲਈ ਉਹ ਉਕਤ ਕਥਿਤ ਦੋਸ਼ੀਆਂ ਨੂੰ ਮਿਲਿਆ, ਕਥਿਤ ਦੋਸ਼ੀਆਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 14 ਲੱਖ ਰੁਪਏ ਦੀ ਨਕਦੀ ਲੈ ਲਈ, ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਸ ਸੰਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ।

Facebook Comments

Trending

Copyright © 2020 Ludhiana Live Media - All Rights Reserved.