Connect with us

ਅਪਰਾਧ

ਗੁਰਦੁਆਰਾ ਸਾਹਿਬ ਸੰਗਤ ਦੀਆਂ ਔਰਤਾਂ ਨੂੰ ਕੀਤੇ ਅਸ਼ਲੀਲ ਇਸ਼ਾਰੇ, ਮੁਲਜ਼ਮ ਖਿਲਾਫ਼ ਮੁਕੱਦਮਾ ਦਰਜ

Published

on

A case has been registered against the accused for making obscene gestures to the women of Gurdwara Sahib Sangat

ਲੁਧਿਆਣਾ : ਗੁਰਦੁਆਰਾ ਸਾਹਿਬ ਦੇ ਚੇਅਰਮੈਨ ਨਾਲ ਗਾਲੀ ਗਲੋਚ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ ਸੰਗਤ ਦੀਆਂ ਔਰਤਾਂ ਨੂੰ ਅਸ਼ਲੀਲ ਇਸ਼ਾਰੇ ਕਰਨ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਡੇਹਲੋਂ ਦੀ ਪੁਲਿਸ ਨੇ ਪਿੰਡ ਜਰਖੜ ਦੇ ਵਾਸੀ ਸੁਖਵਿੰਦਰ ਸਿੰਘ ਦੇ ਬਿਆਨ ਉੱਪਰ ਪਿੰਡ ਜਰਖੜ ਦੇ ਹੀ ਰਹਿਣ ਵਾਲੇ ਦਿਲਬਾਗ ਸਿੰਘ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

ਥਾਣਾ ਡੇਹਲੋਂ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਪਿੰਡ ਜਰਖੜ ਦੇ ਚੇਅਰਮੈਨ ਹਨ। ਉਨ੍ਹਾਂ ਦਾ ਦਿਲਬਾਗ ਸਿੰਘ ਨਾਲ ਗੁਰਦੁਆਰਾ ਸਾਹਿਬ ਦੀ ਦੇਖ ਰੇਖ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ । ਸੁਰਿੰਦਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ 8 ਮਾਰਚ ਨੂੰ ਦਿਲਬਾਗ ਸਿੰਘ ਨੇ ਉਨ੍ਹਾਂ ਨੂੰ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ।

ਇਸੇ ਦੌਰਾਨ ਮੁਲਜ਼ਮ ਨੇ ਗੁਰਦੁਆਰਾ ਸਾਹਿਬ ਸੰਗਤ ਦੀਆਂ ਔਰਤਾਂ ਨੂੰ ਅਸ਼ਲੀਲ ਇਸ਼ਾਰੇ ਕੀਤੇ ਅਤੇ ਧਮਕੀਆਂ ਦਿੱਤੀਆਂ । ਇਸ ਸਾਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸੁਰਿੰਦਰ ਸਿੰਘ ਦੇ ਬਿਆਨ ਉਪਰ ਦਿਲਬਾਗ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ ।

Facebook Comments

Trending