ਅਪਰਾਧ

ਪ੍ਰੇਮ ਵਿਆਹ ਤੋਂ ਬਾਅਦ ਪੇਕੇ ਗਈ ਪਤਨੀ ਦੀਆਂ ਅਸ਼ਲੀਲ ਫੋਟੋ ਕੀਤੀਆਂ ਵਾਇਰਲ, ਦੋਸ਼ੀ ਖਿਲਾਫ ਮਾਮਲਾ ਦਰਜ

Published

on

ਲੁਧਿਆਣਾ : ਸ਼ਹਿਰ ਦੇ ਭਾਮੀਆ ਕਲਾਂ ਇਲਾਕੇ ‘ਚ ਪ੍ਰੇਮ ਵਿਆਹ ਤੋਂ ਬਾਅਦ ਜਦੋਂ ਲੜਕੀ ਆਪਣੇ ਘਰ ਵਾਪਸ ਆਈ ਤਾਂ ਉਸ ਦੇ ਪਤੀ ਨੇ ਅਸ਼ਲੀਲ ਫੋਟੋ ਇੰਟਰਨੈੱਟ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਪੁਲਿਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਭਾਮੀਆ ਕਲਾ ਵਾਸੀ ਸ਼ਾਂਤੀ ਦੇਵੀ ਨੇ ਦੱਸਿਆ ਕਿ ਉਸ ਦੀ ਲੜਕੀ ਸਲੋਨੀ ਨੇ ਮੁਹੰਮਦ ਰਾਜ ਨਾਂ ਦੇ ਨੌਜਵਾਨ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਤੇ ਦੋਵਾਂ ‘ਚ ਤਕਰਾਰ ਹੋਣ ਕਾਰਨ ਉਹ ਵਾਪਸ ਆ ਗਈ ਸੀ।

ਮੁਹੰਮਦ ਰਾਜ ਉਸ ਨੂੰ ਬਦਨਾਮ ਕਰਨ ਲਈ ਉਸ ਦੀਆਂ ਅਸ਼ਲੀਲ ਵੀਡੀਓ ਤੇ ਫੋਟੋਆਂ ਇੰਟਰਨੈੱਟ ਮੀਡੀਆ ‘ਤੇ ਪਾਉਣ ਦੀ ਧਮਕੀ ਦਿੰਦਾ ਹੈ। ਉਸ ਨੇ ਉਸ ਦੀਆਂ ਕੁਝ ਨਗਨ ਫੋਟੋਆਂ ਵੀ ਵਟਸਐਪ ਕੀਤੀਆਂ ਹਨ। ਪੁਲਿਸ ਨੇ ਮੁਹੰਮਦ ਰਾਜ ਖ਼ਿਲਾਫ਼ ਉਸ ਦੀ ਮਾਂ ਦੀ ਸ਼ਿਕਾਇਤ ’ਤੇ ਥਾਣਾ ਜਮਾਲਪੁਰ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਰਾਜ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

Facebook Comments

Trending

Copyright © 2020 Ludhiana Live Media - All Rights Reserved.