Connect with us

ਅਪਰਾਧ

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕੀਤੀ 22 ਲੱਖ ਰੁਪਏ ਦੀ ਧੋਖਾਧੜੀ, ਟ੍ਰੈਵਲ ਏਜੰਟ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

Published

on

A case has been registered against the travel agent husband and wife for fraud of 22 lakh rupees on the pretense of sending them to Canada.

ਲੁਧਿਆਣਾ : ਟ੍ਰੈਵਲ ਏਜੰਟ ਜੋੜੇ ਵੱਲੋਂ ਅੰਮ੍ਰਿਤਸਰ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦਿੱਤਾ ਅਤੇ ਉਸ ਕੋਲੋਂ ਲੱਖਾਂ ਰੁਪਏ ਹਾਸਲ ਕਰ ਲਏ। ਡੇਢ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਨੇ ਨਾਂ ਤਾਂ ਵਿਅਕਤੀ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਰਕਮ ਵਾਪਸ ਕੀਤੀ। ਦੋ ਸਾਲ ਦੀ ਪੜਤਾਲ ਤੋਂ ਬਾਅਦ ਥਾਣਾ ਕੂਮ ਕਲਾਂ ਦੀ ਪੁਲਿਸ ਨੇ ਸੁੰਦਰਨਗਰ ਲੁਧਿਆਣਾ ਦੇ ਰਹਿਣ ਵਾਲੇ ਨੀਰਜ ਕੁਮਾਰ ਅਤੇ ਉਸ ਦੀ ਪਤਨੀ ਪ੍ਰਵੀਨ ਕੌਰ ਦੇ ਖਿਲਾਫ ਧੋਖਾਧੜੀ ਅਤੇ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ।

ਵਾਕਫ਼ ਵਿਅਕਤੀ ਦੇ ਜ਼ਰੀਏ ਉਸ ਦਾ ਸੰਪਰਕ ਨੀਰਜ ਕੁਮਾਰ ਅਤੇ ਪ੍ਰਵੀਨ ਕੌਰ ਨਾਲ ਹੋਇਆ। ਧਿਆਨ ਸਿੰਘ ਨੇ ਮੁਲਜ਼ਮਾਂ ਨੂੰ 7 ਲੱਖ ਰੁਪਏ ਦੇ ਦਿੱਤੇ। ਵੱਖ-ਵੱਖ ਤਰੀਕਾਂ ਵਿਚ ਧਿਆਨ ਸਿੰਘ ਨੇ ਮੁਲਜ਼ਮਾਂ ਦੇ ਖਾਤਿਆਂ ਵਿੱਚ 15 ਲੱਖ ਰੁਪਏ ਹੋਰ ਪੁਆ ਦਿੱਤੇ। ਵਿਦੇਸ਼ ਭੇਜਣ ਦੀ ਗੱਲ ਕਹਿ ਕੇ ਮੁਲਜ਼ਮਾਂ ਨੇ ਉਸ ਨੂੰ ਦਿੱਲੀ ਭੇਜ ਦਿੱਤਾ ਅਤੇ ਜਲਦੀ ਹੀ ਕੈਨੇਡਾ ਦਾ ਜਹਾਜ਼ ਚੜ੍ਹਾਉਣ ਦੀ ਗੱਲ ਆਖੀ। ਡੇਢ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਰਕਮ ਵਾਪਸ ਕੀਤੀ।

Facebook Comments

Trending