ਲੁਧਿਆਣਾ : ਚੋਰੀ ਦੇ ਮਾਮਲੇ ‘ਚ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਅਦਾਲਤ ‘ਚ ਚਲਾਨ ਪੇਸ਼ ਕੀਤੇ ਬਿਨਾਂ ਹੀ ਸਾਮਾਨ ਨੂੰ ਨਸ਼ਟ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ।ਪੁਲਿਸ ਦੇ ਏ.ਐਸ.ਆਈ ਸੁਰਜੀਤ ਕੁਮਾਰ ਦੇ ਬਿਆਨਾਂ ’ਤੇ ਸਬ-ਇੰਸਪੈਕਟਰ ਸੰਦੀਪ ਕੁਮਾਰ ਅਤੇ ਸੇਵਾਮੁਕਤ ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਹੈ।ਸਾਲ 2014 ‘ਚ ਤਤਕਾਲੀ ਸਬ-ਇੰਸਪੈਕਟਰ ਭੁਪਿੰਦਰ ਸਿੰਘ ਅਤੇ ਹੈੱਡ-ਕਾਂਸਟੇਬਲ ਸੰਦੀਪ ਕੁਮਾਰ (ਹੁਣ ਸਬ-ਇੰਸਪੈਕਟਰ) ਵੱਲੋਂ ਅਮਨਦੀਪ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜੋ ਕਿ ਕਿਸੇ ਮੁਖਬਰ ਦੀ ਸੂਚਨਾ ‘ਤੇ ਕੀਤਾ ਗਿਆ ਸੀ।
ਅਮਨਦੀਪ ਦੀ ਤਰਫੋਂ ਮਾਨਯੋਗ ਹਾਈਕੋਰਟ ਵਿੱਚ ਰਿੱਟ ਦਾਇਰ ਕੀਤੀ ਗਈ ਸੀ। ਇਸ ਤੋਂ ਇਲਾਵਾ ਇੱਕ ਹੋਰ ਮਾਮਲਾ ਵੀ ਦਰਜ ਕੀਤਾ ਗਿਆ ਸੀ। ਪਰ ਰਿਕਾਰਡ ਅਨੁਸਾਰ ਡਿਊਟੀ ਦੌਰਾਨ ਉਕਤ ਪੁਲਿਸ ਮੁਲਾਜ਼ਮਾਂ ਨੇ ਅਦਾਲਤ ‘ਚ ਚਲਾਨ ਪੇਸ਼ ਨਹੀਂ ਕੀਤਾ ਅਤੇ ਸਮਾਨ ਨੂੰ ਨਸ਼ਟ ਕਰ ਦਿੱਤਾ | ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।