ਲੁਧਿਆਣਾ : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮੰਤਵ ਨਾਲ ਫੇਸਬੁੱਕ ਉੱਤੇ ਪੋਸਟ ਪਾਉਣ ਵਾਲੇ ਅਣਪਛਾਤੇ ਵਿਅਕਤੀ ਖਿਲਾਫ ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਥਾਣਾ ਸ਼ਿਮਲਾਪੁਰੀ ਵਿਖੇ ਧਾਰਾ 295 ਏ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।
ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆਕਿ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਲਈ ਕੌਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਜਿਸਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਵਲੋਂ ‘ ਚਿਮਟਾ ਯੋਗੀ ਦਾ ‘ ਫੇਸਬੁੱਕ ਆਈ.ਡੀ. ਰਾਹੀਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਾਲੀ ਵੀਡੀਓ ਪੋਸਟ ਕੀਤੀ ਗਈ ਸੀ ਜਿਸ ਨਾਲ ਬਾਬਾ ਬਾਲਕ ਨਾਥ ਜੀ ਨੂੰ ਮੰਨਣ ਵਾਲੇ ਸ਼ਰਧਾਲੂਆਂ ਵਿੱਚ ਕਾਫੀ ਰੋਸ਼ ਪਾਇਆ ਗਿਆ ਹੈ।