ਪੰਜਾਬੀ
ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ 3.6 ਲੱਖ ਰੁਪਏ ਦੀ ਰਾਸ਼ੀ ਵਾਲਾ ਸੌਂਪਿਆ ਚੈਕ
Published
3 years agoon

ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਨਰ ਵਿਕਾਸ ਕੇਂਦਰਾਂ ਦੇ ਸਹਿਯੋਗ ਲਈ ਅੱਜ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ 3.6 ਲੱਖ ਰੁਪਏ ਦੀ ਰਾਸ਼ੀ ਵਾਲਾ ਚੈਕ ਸੌਂਪਿਆ ਗਿਆ। ਸ੍ਰੀ ਪੰਚਾਲ ਨੇ ਅੱਗੇ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਹੁਨਰ ਵਿਕਾਸ ਕੇਂਦਰਾਂ ਦੇ ਸਹਿਯੋਗ ਲਈ 7.2 ਲੱਖ ਦੀ ਸਾਲਾਨਾ ਗ੍ਰਾਂਟ ਲਈ ਅੱਗੇ ਆਏ ਹਨ ਜਿਸਦੇ ਤਹਿਤ ਉਨ੍ਹਾਂ ਵੱਲੋਂ ਪਹਿਲੀ ਕਿਸ਼ਤ ਵਜੋਂ 3.6 ਲੱਖ ਰੁਪਏ ਦਾ ਰਾਸ਼ੀ ਵਾਲਾ ਚੈਕ ਸੌਂਪਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਫੰਡ ਹੁਨਰ ਵਿਕਾਸ ਕੇਂਦਰਾਂ ਨੂੰ ਚਲਾਉਣ ਲਈ ਵਰਤੇ ਜਾਣਗੇ, ਜਿੱਥੇ ਗਰੀਬ ਅਤੇ ਲੋੜਵੰਦ ਔਰਤਾਂ ਨੂੰ ਕਿੱਤਾਮੁਖੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾ ਦੱਸਿਆ ਕਿ ਇਹ ਦੋਵੇਂ ਕੇਂਦਰ ਲੁਧਿਆਣਾ ਜ਼ਿਲ੍ਹੇ ਵਿੱਚ ਸਥਿਤ ਹਨ ਅਤੇ ਇੱਥੇ ਸਮਾਜ ਦੇ ਪੱਛੜੇ ਵਰਗ ਦੀਆਂ ਔਰਤਾਂ ਨੂੰ ਸਿਲਾਈ ਦਾ ਕੋਰਸ ਕਰਵਾਕੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਉਣ ਵਿੱਚ ਮਦਦ ਕੀਤੀ ਜਾਂਦੀ ਹੈ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਵੱਲੋਂ ਇਸ ਮੌਕੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਲੁਧਿਆਣਾ ਤੋਂ ਸ਼੍ਰੀ ਮਨੁਜ ਮਹਿਤਾ (ਸੀਨੀਅਰ ਵਾਈਸ ਪ੍ਰੈਜ਼ੀਡੈਂਟ – ਐਚ.ਆਰ. ਅਤੇ ਐਡਮਿਨ) ਅਤੇ ਸ਼੍ਰੀ ਅਮਿਤ ਧਵਨ (ਮੈਨੇਜਰ – ਐਡਮਿਨ) ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਸ਼ਲਾਘਾ ਕਰਦਿਆਂ ਕਿਹਾ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਪ੍ਰਬੰਧਕ ਸੀ.ਐਸ.ਆਰ. ਪਹਿਲਕਦਮੀਆਂ ਤਹਿਤ ਹਮੇਸ਼ਾ ਮੋਹਰੀ ਰੋਲ ਅਦਾ ਕਰਦੇ ਹਨ।
You may like
-
ਲੁਧਿਆਣਾ ‘ਚ ਇਹਨਾਂ ਲੋਕਾਂ ਨੇ ਨਹੀਂ ਪਾਈ ਵੋਟ, ਜ਼ਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤੇ ਅੰਕੜੇ
-
ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ
-
ਆਪ ਦੇ ਜ਼ਿਲ੍ਹਾ ਸਕੱਤਰ ਵਿਸ਼ਾਲ ਅਵਸਥੀ ਨੇ ਹੁਨਰ ਵਿਕਾਸ ਕੇਂਦਰ ਦਾ ਕੀਤਾ ਦੌਰਾ
-
ਵਿਦਿਆਰਥੀਆਂ ਨੂੰ ਸਿਖਲਾਈ ਗਤੀਵਿਧੀਆਂ ਤੋਂ ਕਰਵਾਇਆ ਜਾਣੂੰ
-
ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ
-
ਪੀ.ਏ.ਯੂ. ਨੇ ਭੋਜਨ ਪ੍ਰੋਸੈਸਿੰਗ ਅਤੇ ਸੰਭਾਲ ਦੀ ਦਿੱਤੀ ਸਿਖਲਾਈ