Connect with us

ਪੰਜਾਬੀ

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ

Published

on

A cultural program dedicated to the 75th anniversary of independence

ਲੁਧਿਆਣਾ : ਡਾ.ਕੋਟਨਿਸ ਐਕਯੂਪੰਕਚਰ ਹਸਪਤਾਲ, ਸਲੇਮ ਟਾਬਰੀ ਵਲੋ ਚਲਾੲ ਜਾ ਰਹੇ ਟੀ.ਆਈ. ਪ੍ਰੋਜੈਕਟ ਫਾਰ ਕੰਪੋਜ਼ਿਟ, (ਖੰਨਾ) ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਜੈਕਟ ਖੰਨਾ ਵਿੱਚ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਵੱਲੋਂ ਸਪਾਂਸਰ ਕੀਤਾ ਗਿਆ ਹੈ।

ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਅਨਮੋਲ ਵਿਰਸੇ ਅਤੇ ਸੱਭਿਆਚਾਰ ਨੂੰ ਦਰਸਾਉਣ ਲਈ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਗਏ।

ਪ੍ਰੋਗਰਾਮ ਵਿੱਚ ਡਾ: ਕੋਟਨਿਸ ਐਕੂਪੰਕਚਰ ਹਸਪਤਾਲ ਦੇ ਡਾਇਰੈਕਟਰ ਡਾ: ਇੰਦਰਜੀਤ ਸਿੰਘ, ਇੰਸਪੈਕਟਰ ਕੁਲਜੀਤ ਸਿੰਘ, ਹੈੱਡ ਕਾਂਸਟੇਬਲ ਬਲਦੀਪ ਸਿੰਘ (ਸਾਂਝ ਕੇਂਦਰ, ਖੰਨਾ), ਡਾ: ਕੇ. ਅਲੇ. ਪ੍ਰਣਾਮੀ ਅਤੇ ਮੈਡਮ ਦੀਪ (ਇੰਚਾਰਜ ਲੇਬਰ ਵਿਭਾਗ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਪ੍ਰੋਗਰਾਮ ਵਿੱਚ ਡਾ: ਇੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਨੂੰ ਪੱਛਮੀ ਸੱਭਿਆਚਾਰ ਵਿੱਚ ਪੈਦਾ ਹੋਣ ਤੋਂ ਬਚਾਉਣ ਲਈ ਸਾਨੂੰ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਦੀ ਲੋੜ ਹੈ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਨਾਲ ਨਿਖਾਰਿਆ ਜਾ ਸਕੇ।

Facebook Comments

Trending