Connect with us

ਅਪਰਾਧ

ਵੱਖ-ਵੱਖ ਥਾਵਾਂ ‘ਤੋਂ ਅ.ਫ਼ੀ.ਮ ਹੈ.ਰੋ.ਇ.ਨ ਅਤੇ ਨ.ਸ਼ੀ.ਲੇ ਪਦਾਰਥ ਬਰਾਮਦ

Published

on

A.F.I.R.O.I.N. and narcotic substances recovered from different places

ਲੁਧਿਆਣਾ : ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਵਲੋਂ ਅਨਿਲ ਕੁਮਾਰ ਪੁੱਤਰ ਸੇਵਕ ਵਾਸੀ ਝਾਰਖੰਡ ਅਤੇ ਰੋਸ਼ਨ ਕੁਮਾਰ ਵਾਸੀ ਝਾਰਖੰਡ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ | ਪੁਲਿਸ ਵਲੋਂ ਸ਼ੱਕ ਦੇ ਆਧਾਰ ‘ਤੇ ਜਦੋਂ ਇਨ੍ਹਾਂ ਦੀ ਤਲਾਸ਼ੀ ਲਈ ਤਾਂ ਅਫ਼ੀਮ ਬਰਾਮਦ ਕੀਤੀ ਗਈ | ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

ਦੂਜੇ ਮਾਮਲੇ ਵਿਚ ਪੁਲਿਸ ਨੇ ਸੁਮਿਤ ਉਰਫ਼ ਹਰਸ਼ ਵਾਸੀ ਜਵਾਹਰ ਨਗਰ ਕੈਂਪ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 17 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਜਵਾਹਰ ਨਗਰ ਪਾਰਕ ਨੇੜੇ ਜਾ ਰਿਹਾ ਸੀ ਕਿ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ | ਤੀਜੇ ਮਾਮਲੇ ਵਿਚ ਪੁਲਿਸ ਨੇ ਮਨਜਿੰਦਰ ਸਿੰਘ ਵਾਸੀ ਪਿੰਡ ਜੰਡਿਆਲੀ ਨੂੰ ਸਰਕਾਰੀ ਸਕੂਲ ਨੇੜਿਓਾ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 32 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |

Facebook Comments

Trending