Connect with us

ਦੁਰਘਟਨਾਵਾਂ

ਉੱਨ ਦੇ ਗੋਦਾਮ ’ਚ ਲੱਗੀ ਅੱਗ, ਬੁਝਾਉਣ ’ਚ ਲੱਗੀਆਂ ਫਾਇਰ ਬਿ੍ਰਗੇਡ ਦੀਆਂ 10 ਗੱਡੀਆਂ

Published

on

A fire broke out in a wool warehouse, 10 vehicles of the fire brigade were involved in extinguishing it.

ਲੁਧਿਆਣਾ : ਨਿਊ ਮਾਇਆਪੁਰੀ ਸੁਭਾਸ਼ ਨਗਰ ਗਲੀ ਨੰਬਰ 2 ਇਲਾਕੇ ਵਿਚ ਸਥਿਤ ਉੱਨ ਦੇ ਗੋਦਾਮ ਵਿਚ ਅੱਜ ਮੰਗਲਵਾਰ ਸਵੇਰੇ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਫਾਇਰ ਬਿ੍ਰਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬਿ੍ਰਗੇਡ ਦੀ ਟੀਮ ਨੂੰ ਇਸ ਨੂੰ ਬੁਝਾਉਣ ਲਈ ਕਾਫ਼ੀ ਮੁਸ਼ੱਕਤ ਕਰਨੀ ਪਈ।

ਮੌਕੇ ’ਤੇ ਥਾਣਾ ਟਿੱਬਾ ਦੀ ਪੁਲਿਸ, ਥਾਣਾ ਡਵੀਜ਼ਨ ਨੰਬਰ ਸੱਤ ਅਤੇ ਬਸਤੀ ਜੋਧੇਵਾਲ ਦੀ ਪੁਲਿਸ ਦੇ ਮੁਖੀ ਟੀਮ ਸਮੇਤ ਪਹੁੰਚ ਚੁੱਕੇ ਸਨ। ਫਾਇਰ ਬਿ੍ਰਗੇਡ ਦੀ ਟੀਮ ਹੁਣ ਤੱਕ 10 ਗੱਡੀਆਂ ਦੀ ਵਰਤੋਂ ਕਰ ਚੁੱਕੀ ਹੈ। ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼ਹਿਰ ਵਿਚ ਹਾਜ਼ਰੀ ਦੀਆਂ ਕਈ ਫੈਕਟਰੀਆਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।

Facebook Comments

Trending