ਪੰਜਾਬੀ

ਲੁਧਿਆਣਾ ਦੇ ਸਰਕਾਰੀ ਸਕੂਲਾਂ ‘ਚ ਦਾਖ਼ਲਿਆਂ ਨੂੰ ਵਧਾਉਣ ਲਈ ਚਲਾਈ ਮਹਾਂ ਦਾਖਲਾ ਮੁਹਿੰਮ

Published

on

ਲੁਧਿਆਣਾ : ਸਿੱਖਿਆ ਵਿਭਾਗ ਲੁਧਿਆਣਾ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਵਧਾਉਣ ਲਈ ਮਹਾਂ ਦਾਖਲਾ ਮੁਹਿੰਮ ਚਲਾਈ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਨੇ ਵੱਖ ਵੱਖ ਦਾਖਲਾ ਬੂਥਾਂ ਦਾ ਦੌਰਾ ਕਰਦਿਆਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਟੀਮਾਂ ਬਣਾ ਕੇ ਘਰ ਘਰ ਪਹੁੰਚ ਕਰ ਕੇ ਵੱਡੇ ਪੱਧਰ ‘ਤੇ ਦਾਖਲੇ ਕੀਤੇ ਗਏ।

ਦਾਖਲ ਕੀਤੇ ਗਏ ਵਿਦਿਆਰਥੀਆਂ ਨੂੰ ਈ ਪੰਜਾਬ ਪੋਰਟਲ ‘ਤੇ ਰਜਿਸਟਰ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਸਿੰਘ ਨੇ ਵੱਖ ਵੱਖ ਦਾਖਲਾ ਬੂਥਾਂ ਦਾ ਦੌਰਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੁਆਰਾ ਦਿੱਤੀ ਅਗਵਾਈ ਰਾਹੀ ਜਿਲਾ ਸਿੱਖਿਆ ਅਮਲੇ ਵੱਲੋਂ ਦਾਖਲਾ ਬੂਥਾਂ ਰਾਹੀ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ ਕਰਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕੀਤਾ ਜਾ ਰਿਹਾ ਹੈ।

ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਸ਼ੀਸ਼ ਕੁਮਾਰ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਈ ਗਈ ਇਸ ਦਾਖ਼ਲਾ ਮੁਹਿੰਮ ਨੂੰ ਮਾਪਿਆਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ। ਮਹਾਂ ਦਾਖਲਾ ਅਭਿਆਨ ਦੀ ਸਫ਼ਲਤਾ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਸਵਿੰਦਰ ਸਿੰਘ, ਜ਼ੋਨਲ ਐਮ ਆਈਐਸ ਕੋਆਰਡੀਨੇਟਰ ਵਿਸ਼ਾਲ ਮਿਤਲ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਸੰਜੀਵ ਕੁਮਾਰ ਤੇ ਸਮੂਹ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਗਿਆ।

Facebook Comments

Trending

Copyright © 2020 Ludhiana Live Media - All Rights Reserved.