Connect with us

ਅਪਰਾਧ

ਪੰਜਾਬ ‘ਚ ਹਥਿਆਰਾਂ ਦਾ ਵੱਡਾ ਜ਼ਖ਼ੀਰਾ ਬਰਾਮਦ, CP ਨੇ Criminals ਨੂੰ ਦਿੱਤੀ ਚਿਤਾਵਨੀ

Published

on

A large cache of weapons recovered in Punjab, CP warns criminals

ਲੁਧਿਆਣਾ : ਲੁਧਿਆਣਾ ਪੁਲਸ ਵਲੋਂ ਆਜ਼ਾਦੀ ਦਿਹਾੜੇ ਤੋਂ ਪਹਿਲਾਂ 22 ਹਥਿਆਰਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਨੀਤ ਬੈਂਸ ਤੇ ਜਿੰਦੀ ਦੇ ਮਾਡਿਊਲ ਕੋਲੋਂ ਬੀਤੇ ਦਿਨੀਂ 9 ਹਥਿਆਰ ਬਰਾਮਦ ਕੀਤੇ ਗਏ ਸਨ। ਇਸ ਮਾਮਲੇ ਦੀ ਅੱਗੇ ਕਾਰਵਾਈ ਕਰਦਿਆਂ ਪੁਲਸ ਨੇ 2 ਹਥਿਆਰ ਹੋਰ ਬਰਾਮਦ ਕੀਤੇ ਹਨ ਅਤੇ ਕੁਣਾਲ ਸ਼ਰਮਾ ਨਾਂ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ।

ਇਸ ਤੋਂ ਇਲਾਵਾ ਏ. ਜੀ. ਟੀ. ਐੱਫ. ਵੱਲੋਂ ਫੜ੍ਹੇ ਗਏ ਗੁਰਵੀਰ ਗੁਰੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ, ਜਿਸ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਉਹ ਮੱਧ ਪ੍ਰਦੇਸ਼ ਤੋਂ ਹਥਿਆਰ ਲੈ ਕੇ ਆਉਂਦੇ ਸਨ। ਇਸ ਤੋਂ ਬਾਅਦ ਸੀ. ਆਈ. ਏ. ਦੀ ਟੀਮ ਨੇ ਕੁੱਲ 8 ਹਥਿਆਰ ਬਰਾਮਦ ਕੀਤੇ ਗਏ ਸਨ ਅਤੇ 3 ਹਥਿਆਰ ਬਾਅਦ ‘ਚ ਬਰਾਮਦ ਕੀਤੇ। ਇਸ ਤਰ੍ਹਾਂ ਲੁਧਿਆਣਾ ਪੁਲਸ ਨੇ ਕੁੱਲ 22 ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਨੇ ਮਾੜੇ ਅਨਸਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਅਜਿਹਾ ਕਰਨੋਂ ਨਹੀਂ ਹਟੇ ਤਾਂ ਸਭ ਨੂੰ ਫੜ੍ਹ ਕੇ ਜੇਲ੍ਹਾਂ ‘ਚ ਬੰਦ ਕੀਤਾ ਜਾਵੇਗਾ।

Facebook Comments

Trending