ਅੰਮ੍ਰਿਤਸਰ : ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਦੌਰੇ ‘ਤੇ ਗਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿਚ ਤਿੰਨ ਸੁਰੱਖਿਆ ਮੁਲਾਜ਼ਮ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਰਾਜਪਾਲ ਪੁਰੋਹਿਤ ਦਾ ਕਾਫਲਾ ਪੁਲ ਮੌੜ ਤੋਂ ਘਰਿੰਡਾ ਵੱਲ ਜਾ ਰਿਹਾ ਸੀ। ਇਸ ਦੌਰਾਨ ਸੁਰੱਖਿਆ ਲਈ ਤਾਇਨਾਤ ਸੀ.ਆਰ.ਪੀ.ਐਫ. ਸਿਪਾਹੀਆਂ ਦੀ ਕਾਰ ਦਾ ਟਾਇਰ ਫਟ ਗਿਆ ਜਿਸ ਕਾਰਨ ਡਰਾਈਵਰ ਆਪਣਾ ਕੰਟਰੋਲ ਗੁਆ ਬੈਠਾ ਅਤੇ ਕਾਰ ਸਿੱਧੀ ਡਿਵਾਈਡਰ ਨਾਲ ਟਕਰਾ ਗਈ। ਇਸ ਦੌਰਾਨ ਸੀ.ਆਰ.ਪੀ.ਐਫ ਤਿੰਨ ਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।