ਪੰਜਾਬੀ

 ਸੀਨੀਅਰ ਸਿਟੀਜਨ ਦੇ ਹੱਕਾਂ ਦੀ ਰਾਖੀ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

Published

on

ਲੁਧਿਆਣਾ :  ADC ਸੰਦੀਪ ਕੁਮਾਰ ਵਲੋਂ ਸੀਨੀਅਰ ਸਿਟੀਜ਼ਨਜ਼ ਨੂੰ ਦਰਪੇਸ਼ ਮੁਸ਼ਕਲਾਂ ਜਿਵੇਂ ਡਰਾਈਵਿੰਗ ਲਾਇਸੈਂਸ, ਨਵਾਂ ਖਾਤਾ ਖੋਲ੍ਹਣਾ, ਸੇਵਾ ਕੇਂਦਰਾਂ, ਹਸਪਤਾਲਾਂ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾ ਵਿੱਚ ਵੱਖਰੀਆਂ ਕਤਾਰਾਂ ਦਾ ਪ੍ਰਬੰਧ ਕਰਨ ਬਾਰੇ ਵਿਸ਼ੇਸ਼ ਤੌਰ ‘ਤੇ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਸਮੂਹ SDM ਸੀਨੀਅਰ ਸਿਟੀਜ਼ਨ ਦੇ ਕੇਸਾਂ ਦੀ ਪਹਿਲ ਦੇ ਆਧਾਰ ‘ਤੇ ਸੁਣਵਾਈ ਕਰਨ ਅਤੇ ਸੀਨੀਅਰ ਸਿਟੀਜਨ ਦੇ ਬੈਠਣ ਲਈ ਅਦਾਲਤਾਂ ਦੇ ਬਾਹਰ ਢੁਕਵੇਂ ਪ੍ਰਬੰਧ ਕਰਨ।

ਇਸ ਤੋਂ ਇਲਾਵਾ ਸੀਨੀਅਰ ਸਿਟੀਜਨ ਐਕਟ 2007 ਦੇ ਨੁਕਤਾ ਨੰਬਰ 20 ਡਾਕਟਰੀ ਦੇਖਭਾਲ ਅਤੇ ਐਕਟ ਦੇ ਨੁਕਤਾ ਨੰਬਰ 21 ਜੀਵਨ ਅਤੇ ਜਾਇਦਾਦ ਦੀ ਸੁਰੱਖਿਆ ‘ਤੇ ਵੀ ਵਿਸ਼ੇਸ਼ ਤੌਰ ‘ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਵਰਿੰਦਰ ਸਿੰਘ ਟਿਵਾਣਾ ਵੱਲੋ ਹਾਜ਼ਰ ਸਮੂਹ ਮੈਂਬਰਾ ਨੂੰ ਮਾਤਾ-ਪਿਤਾ ਅਤੇ ਸੀਨੀਅਰ ਸਿਟੀਜਨ ਦੀ ਸਾਂਭ ਸੰਭਾਲ ਅਤੇ ਭਲਾਈ ਐਕਟ 2007 ਬਾਰੇ ਵਿਸਥਾਰ ਪੂਰਵਕ ਜਾਣੂੰ ਕਰਵਾਇਆ ਗਿਆ।

ਫੀਲਡ ਰਿਸਪਾਂਸ ਅਫਸਰ ਸ਼੍ਰੀ ਗਗਨਦੀਪ ਸਿੰਘ ਵਲੋਂ ਸੀਨੀਅਰ ਸਿਟੀਜ਼ਨਜ਼ ਐਕਟ 2007 ਦੇ ਤਹਿਤ ਐਲਡਰ ਲਾਈਨ ਟੋਲ ਫਰੀ ਨੰਬਰ 14567 ਬਾਰੇ ਵਿਸਤਥਾਰ ਪੂਰਵਕ ਚਾਨਣਾ ਪਾਇਆ ਗਿਆ। ਮੀਟਿੰਗ ਦੌਰਾਨ ਸਵੇਰ ਅਤੇ ਸ਼ਾਮ ਦੀ ਸੈਰ ਦੌਰਾਨ ਸੀਨੀਅਰ ਸਿਟੀਜਨ ਦੀ ਸੁਰੱਖਿਆ ਅਤੇ ਸਿਹਤ ਸਬੰਧੀ ਹੋਰ ਅਹਿਮ ਮੁੱਦਿਆਂ ਅਤੇ ਸੇਵਾਮੁਕਤ ਵਿਅਕਤੀਆਂ ਦੇ ਮੈਡੀਕਲ ਬਿੱਲਾਂ ਦੀ ਭਰਪਾਈ ਸਬੰਧੀ ਵਿਭਾਗਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

Facebook Comments

Trending

Copyright © 2020 Ludhiana Live Media - All Rights Reserved.