ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਨਗਰ ਨਿਗਮ ਦੇ ਸਥਾਨਕ ਜ਼ੋਨ-ਡੀ ਦਫ਼ਤਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜੋਨ-ਬੀ ਅਤੇ ਜੋਨ-ਸੀ ਦੇ ਜੋਨਲ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਛੀਨਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਭਲਾਈ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ।
ਉਨ੍ਹਾਂ ਓ ਐਂਡ ਐਮ ਸੈੱਲ, ਬੀ ਐਂਡ ਆਰ ਅਤੇ ਹੈਲਥ ਡਿਪਾਰਟਮੈਂਟ, ਬਿਲਡਿੰਗ ਬ੍ਰਾਂਚ ਵਾਲੇ ਸਾਰੇ ਅਧਿਕਾਰੀਆਂ ਨੂੰ ਸ਼ਖ਼ਤ ਹਦਾਇਤਾਂ ਦਿੱਤੀਆਂ ਕਿ ਬਰਸਾਤੀ ਮੌਸਮ ਆਉਣ ਤੋਂ ਪਹਿਲਾਂ ਪਹਿਲਾਂ ਰੋਡ ਤੇ ਸੀਵਰੇਜ ਸਭ ਕਲੀਅਰ ਹੋਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹਲਕੇ ਵਿੱਚ ਸਾਫ-ਸਫਾਈ ਨੂੰ ਮੁੱਖ ਤਰਜ਼ੀਹ ਦਿੱਤੀ ਜਾਵੇ।