Connect with us

ਅਪਰਾਧ

ਕੰਮ ‘ਤੇ ਗਈ ਨਾਬਾਲਿਗ ਲੜਕੀ ਸ਼ੱਕੀ ਹਾਲਾਤ ‘ਚ ਹੋਈ ਲਾਪਤਾ

Published

on

A minor girl who went to work went missing under suspicious circumstances

ਲੁਧਿਆਣਾ :  ਸਥਾਨਕ ਨੂਰਵਾਲਾ ਰੋਡ ਦੇ ਰਹਿਣ ਵਾਲੇ ਪਰਿਵਾਰ ਦੀ ਨਾਬਾਲਿਗ ਲੜਕੀ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈ। ਉਕਤ ਮਾਮਲੇ ਵਿਚ ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਬਸਤੀ ਜੋਧੇਵਾਲ ਪੁਲਿਸ ਨੇ ਲਾਪਤਾ ਹੋਈ ਲੜਕੀ ਦੀ ਮਾਂ ਦੇ ਬਿਆਨ ਉਪਰ ਸ਼ਿਵਪੁਰੀ ਦੇ ਰਹਿਣ ਵਾਲੇ ਆਕਾਸ਼ ਨਾਮ ਦੇ ਆਰੋਪੀ ਖਿਲਾਫ ਪਰਚਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਲਾਪਤਾ ਹੋਈ ਲੜਕੀ ਦੀ ਮਾਂ ਨੇ ਪੁਲਿਸ ਕੋਲ ਬਿਆਨ ਦਿੰਦੇ ਹੋਏ ਜਾਣਕਾਰੀ ਦਿੱਤੀ ਕਿ ਉਸ ਦੀ ਕਰੀਬ 16 ਸਾਲ ਦੀ ਨਾਬਾਲਿਗ ਲੜਕੀ ਸੰਨਿਆਸ ਨਗਰ ਫੈਕਟਰੀ ਵਿਚ ਕੰਮ ਕਰਦੀ ਸੀ। ਰੋਜ਼ ਦੀ ਤਰ੍ਹਾਂ ਉਸ ਦੀ ਬੇਟੀ ਘਰੋਂ ਕੰਮ ਲਈ ਨਿਕਲੀ ਪਰ ਛੁੱਟੀ ਹੋਣ ਦੇ ਬਾਵਜੂਦ ਘਰ ਵਾਪਸ ਨਾ ਪੁੱਜੀ। ਕੁਝ ਦੇਰ ਇੰਤਜ਼ਾਰ ਕਰਨ ਤੋਂ ਬਾਅਦ ਪਰਿਵਾਰ ਨੇ ਲੜਕੀ ਦੀ ਭਾਲ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਸ਼ਿਵਪੁਰੀ ਦਾ ਰਹਿਣ ਵਾਲਾ ਆਕਾਸ਼ ਨਾਮ ਦਾ ਲੜਕਾ ਉਸ ਦੀ ਬੇਟੀ ਉੱਪਰ ਭੈੜੀ ਨਜ਼ਰ ਰੱਖਦਾ ਸੀ ।

ਉਨ੍ਹਾਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਖ਼ਦਸ਼ਾ ਜ਼ਾਹਰ ਕੀਤਾ ਕਿ ਆਕਾਸ਼ ਹੀ ਉਸ ਦੀ ਬੇਟੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ । ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਥਾਣੇਦਰ ਜਸਬੀਰ ਸਿੰਘ ਮੁਤਾਬਕ ਪਰਿਵਾਰ ਕੋਲੋਂ ਸਬੰਧਤ ਤੱਥ ਜੁਟਾ ਕੇ ਲੜਕੀ ਅਤੇ ਮੁਲਜਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Facebook Comments

Trending