ਲੁਧਿਆਣਾ: ਲੁਧਿਆਣਾ ਦੇ ਤਾਜਪੁਰ ਰੋਡ ਇਲਾਕੇ ਵਿੱਚ ਇੱਕ ਨਾਬਾਲਗ ਨਾਲ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਧਖੜ ਉਮਰ ਦੇ ਵਿਅਕਤੀ ਨੇ ਨਾਬਾਲਗ ਨਾਲ ਬਲਾਤਕਾਰ ਕੀਤਾ।ਪੀੜਤਾ ਨੇ ਪਰਿਵਾਰ ਵਾਲਿਆਂ ਨੂੰ ਦੱਸਿਆ ਤਾਂ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ‘ਤੇ ਦੋਸ਼ੀ ਅਸ਼ਰਫ ਬੇਗ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੀੜਤਾ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ 14 ਸਾਲਾ ਬੇਟੀ ਸਮੋਸੇ ਖਰੀਦਣ ਲਈ ਘਰ ਤੋਂ ਦੁਕਾਨ ‘ਤੇ ਗਈ ਸੀ। ਉਸ ਸਮੇਂ ਉਸ ਦੀ ਮੁਲਾਕਾਤ ਉਕਤ ਦੋਸ਼ੀ ਨਾਲ ਹੋਈ, ਜੋ ਉਸ ਦੀ ਲੜਕੀ ਨੂੰ ਡਰਾ ਧਮਕਾ ਕੇ ਇਕ ਸੁੰਨਸਾਨ ਜਗ੍ਹਾ ‘ਤੇ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਕਿਸੇ ਨੂੰ ਦੱਸਣ ‘ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।