ਲੁਧਿਆਣਾ: ਨਵੇਂ ਸਾਲ ਦੇ ਮੌਕੇ ‘ਤੇ ਪੰਜਾਬ ਰਾਜ ਸਰਕਾਰ ਵੱਲੋਂ ਪਿਆਰੇ ਲੋਹੜੀ-ਮਕਰ ਸੰਕ੍ਰਾਂਤੀ ਬੰਪਰ-2025 ਦਾ ਡਰਾਅ 18 ਜਨਵਰੀ ਨੂੰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਲੁਧਿਆਣਾ ਵਿਖੇ ਮਾਣਯੋਗ ਜੱਜਾਂ ਅਤੇ ਸਰਕਾਰੀ ਅਧਿਕਾਰੀਆਂ ਦੀ ਦੇਖ-ਰੇਖ ਹੇਠ ਕੱਢਿਆ ਜਾਵੇਗਾ।
ਪੰਜਾਬ ਦੇ ਲਾਟਰੀ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਵੱਲੋਂ ਇੰਨੀ ਵੱਡੀ ਇਨਾਮੀ ਰਾਸ਼ੀ ਰੱਖੀ ਗਈ ਹੈ, ਜਿਸ ਕਾਰਨ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ-2025 ਦੀਆਂ ਟਿਕਟਾਂ ਖਰੀਦਣ ਲਈ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਹਰ ਕੋਈ ਟਿਕਟ ਖਰੀਦ ਕੇ ਆਪਣੀ ਕਿਸਮਤ ਅਜ਼ਮਾਉਣਾ ਚਾਹੁੰਦਾ ਹੈ, ਕਿਉਂਕਿ ਟਿਕਟ ਦੀ ਕੀਮਤ ਸਿਰਫ 500 ਰੁਪਏ ਹੈ।
ਅਧਿਕਾਰਤ ਡਿਸਟ੍ਰੀਬਿਊਟਰ ਰਾਕੇਸ਼ ਅੱਛਾ ਨੇ ਦੱਸਿਆ ਕਿ ਇਸ ਬੰਪਰ ਦੀ ਪਹਿਲੀ ਇਨਾਮੀ ਰਾਸ਼ੀ 10 ਕਰੋੜ ਰੁਪਏ ਹੈ, ਜੋ ਕਿ ਪੰਜਾਬ ਰਾਜ ਲਾਟਰੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ।ਇਸ ਤੋਂ ਇਲਾਵਾ 23,47,90,000 ਰੁਪਏ ਦੀ ਕੁੱਲ ਇਨਾਮੀ ਰਾਸ਼ੀ ਵੀ ਵੰਡੀ ਜਾਵੇਗੀ, ਜਿਸ ਵਿੱਚ 1 ਕਰੋੜ ਰੁਪਏ ਦਾ ਦੂਜਾ ਇਨਾਮ, 50 ਲੱਖ ਰੁਪਏ ਦਾ ਤੀਜਾ ਇਨਾਮ, 8-8 ਲੱਖ ਰੁਪਏ ਦਾ ਚੌਥਾ ਇਨਾਮ ਅਤੇ 5-5 ਲੱਖ ਰੁਪਏ ਦਾ ਪੰਜਵਾਂ ਇਨਾਮ ਸ਼ਾਮਲ ਹੈ। ਇਹ ਟਿਕਟ ਪੰਜਾਬ ਦੇ ਸਾਰੇ ਲਾਟਰੀ ਕਾਊਂਟਰਾਂ ‘ਤੇ ਉਪਲਬਧ ਹੈ।