ਪੰਜਾਬੀ

ਬੁੱਢੇ ਦਰਿਆ ਅਤੇ ਸਤਲੁਜ ਨੂੰ ਪ੍ਰਦੂਸ਼ਣ ਮੁਕਤ ਕਰਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ

Published

on

ਲੁਧਿਆਣਾ : ਬੁੱਢੇ ਦਰਿਆ ਅਤੇ ਸਤਲੁਜ ਨੂੰ ਪ੍ਰਦੂਸ਼ਣ ਮੁਕਤ ਕਰਵਾਉਣ ਲਈ ਵਾਤਾਵਰਨ ਪ੍ਰੇਮੀਆਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੀ ਗਈ ‘ਬੁੱਢਾ ਦਰਿਆ ਪੈਦਲ ਯਾਤਰਾ ਭਾਗ-2’ ਦੇ ਸੱਤਵੇਂ ਪੜਾਅ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਤੋਂ ਬਾਅਦ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਸਮੂਹ ਵਾਤਾਵਰਨ ਪ੍ਰੇਮੀਆਂ ਨੇ ਵੱਖ ਵੱਖ ਨਾਅਰੇ ਲਿਖੀਆਂ ਤਖਤੀਆਂ ਫੜੀਆਂ ਹੋਈਆਂ ਸਨ।

ਇਨ੍ਹਾਂ ਨੇ ਪਹਿਲਾਂ ਇਆਲੀ ਰੋਡ ’ਤੇ ਇਕੱਠ ਕੀਤਾ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦਿਆਂ ਰਾਹਗੀਰਾਂ, ਦੁਕਾਨਦਾਰਾਂ ਅਤੇ ਵਾਹਨ ਚਾਲਕਾਂ ਨੂੰ ਬੁੱਢੇ ਦਰਿਆ ਅਤੇ ਸਤਲੁਜ ਵਿੱਚ ਵਧ ਰਹੇ ਪ੍ਰਦੂਸ਼ਣ ਪ੍ਰਤੀ ਜਾਗਰੂਕ ਕੀਤਾ। ਇਸ ਮੁਹਿੰਮ ਵਿੱਚ ਸ਼ਾਮਲ ਸ੍ਰੀ ਸੇਖੋਂ ਨੇ ਕਿਹਾ ਕਿ ਜੇਕਰ ਦਿਨੋਂ ਦਿਨ ਵਧ ਰਹੇ ਪ੍ਰਦੂਸ਼ਣ ਨੂੰ ਨਾ ਰੋਕਿਆ ਗਿਆ ਤਾਂ ਗਿਆਸਪੁਰਾ ਵਰਗੇ ਦੁਖਾਂਤ ਵਾਪਰਦੇ ਰਹਿਣਗੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਹੈ ਕਿ ਉਹ ਬੁੱਢਾ ਦਰਿਆ, ਸਤਲੁਜ ਨੂੰ ਪ੍ਰਦੂਸ਼ਣ ਨਾ ਹੋਣ ਦੇਣ।

ਉਨ੍ਹਾਂ ਮੰਗ ਕੀਤੀ ਕਿ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰਾਜੈਕਟ ਨੂੰ ਸਫਲ ਬਣਾਉਣ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਅਤੇ ਲੋਕਾਂ ਦੇ ਜੀਵਨ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈਆਂ ਕੀਤੀਆਂ ਜਾਣ। ਇਸ ਮੌਕੇ ਵਿਦਿਆਇਕ ਨੇ ਇਹ ਮੁੱਦਾ ਵਿਧਾਨ ਸਭਾ ਵਿੱਚ ਉਠਾਉਣ ਦਾ ਭਰੋਸਾ ਦਿੱਤਾ। ਮਨਿੰਦਰਜੀਤ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਸ ਮੁਹਿੰਮ ਦੇ ਅੱਠਵੇਂ ਪੜਾਅ ’ਚ 18 ਜੂਨ ਨੂੰ ਦੁੱਗਰੀ ਰੋਡ ’ਤੇ ਸਿੱਧਵਾਂ ਨਹਿਰ ਦੇ ਪੁਲ ’ਤੇ ਇਸੇ ਤਰ੍ਹਾਂ ਪ੍ਰਦਰਸ਼ਨ ਅਤੇ ਜਾਗਰੂਕਤਾ ਮੁਹਿੰਮ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਮੰਗ ਪੱਤਰ ਦਿੱਤਾ ਜਾਵੇਗਾ।

Facebook Comments

Trending

Copyright © 2020 Ludhiana Live Media - All Rights Reserved.