Connect with us

ਪੰਜਾਬ ਨਿਊਜ਼

ਕੈਨੇਡਾ ‘ਚ ਭਿ.ਆਨਕ ਹਾ/ਦਸੇ ‘ਚ ਪੰਜਾਬੀ ਨੌਜਵਾਨ ਦੀ ਮੌ/ਤ, ਮਹੀਨਾ ਪਹਿਲਾਂ ਹੀ ਲੱਗਿਆ ਸੀ ਵੀਜ਼ਾ

Published

on

ਮਜੀਠਾ : ਕੈਨੇਡਾ ਦੇ ਸਰੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਮਜੀਠਾ ਵਿਧਾਨ ਸਭਾ ਹਲਕੇ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (23) ਵਜੋਂ ਹੋਈ ਹੈ। ਮ੍ਰਿਤਕ ਦੇ ਚਾਚਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਿਬ ਸਿੰਘ (23) ਪੁੱਤਰ ਪਲਵਿੰਦਰ ਸਿੰਘ ਬਾਠ ਵਾਸੀ ਪਿੰਡ ਮਹਿਦੀਪੁਰ ਥਾਣਾ ਮਜੀਠਾ ਕਰੀਬ ਇਕ ਮਹੀਨਾ ਪਹਿਲਾਂ 13 ਮਾਰਚ 2024 ਨੂੰ ਕੈਨੇਡਾ ਦੇ ਸਰੀ ਵਿਖੇ ਪੜ੍ਹਾਈ ਲਈ ਗਿਆ ਸੀ। 13 ਅਪ੍ਰੈਲ 2024 ਨੂੰ ਜਦੋਂ ਉਹ ਕਾਲਜ ਤੋਂ ਪੈਦਲ ਆ ਰਿਹਾ ਸੀ ਤਾਂ ਅਚਾਨਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ 3 ਤੇਜ਼ ਰਫਤਾਰ ਵਾਹਨ ਆਪਸ ‘ਚ ਟਕਰਾ ਗਏ ਅਤੇ ਗੁਰਸਾਹਿਬ ਸਿੰਘ ਨੂੰ ਇਨ੍ਹਾਂ ਵਾਹਨਾਂ ਨੇ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੁਰਸਾਹਿਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਨੂੰ ਜਲਦੀ ਹੀ ਕੈਨੇਡਾ ਦਾ ਵੀਜ਼ਾ ਦਿੱਤਾ ਜਾ ਸਕੇ।

Facebook Comments

Trending