ਲੁਧਿਆਣਾ : ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਵਲੋਂ ਦਫਤਰ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਵਿਖੇ ਦੌਰਾ ਕੀਤਾ ਅਤੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨਾਲ ਜ਼ਿਲ੍ਹੇ ਦਾ ਦੌਰਾ ਵੀ ਕੀਤਾ ਅਤੇ ਬਲਾਕ ਲੁਧਿਆਣਾ ਅੰਦਰ ਥਰੀਕੇ ਪਿੰਡ ਵਿਖੇ ਕਿਸਾਨ ਸੁਖਵੰਤ ਸਿੰਘ ਦੇ ਖੇਤਾਂ ਵਿੱਚ ਬਿਜਵਾਏ ਮੂੰਗੀ ਤੇ ਮੱੱਕੀ ਦੇ ਪ੍ਰਦਰਸ਼ਨੀ ਪਲਾਟ ਵੀ ਦੇਖੇ।
ਡਾ. ਗੁਰਵਿੰਦਰ ਸਿੰਘ ਵਲੋਂ ਕਿਸਾਨਾਂ ਨੂੰ ਸਰਕਾਰ ਦੀ ਪਹਿਲਕਦਮੀ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿਹਾ ਕਿ ਕਿਸਾਨ ਇਸ ਸਮਾਰੋਹ ਵਿੱਚ ਆਪਣੇ ਕੀਮਤੀ ਸੁਝਾਅ ਜ਼ਰੂਰ ਪੇਸ਼ ਕਰਨ ਅਤੇ ਕਿਸੇ ਵੀ ਕਿਸਮ ਦੀ ਮੁਸ਼ਕਿਲ ਸਬੰਧੀ ਵੀ ਵਿਚਾਰ ਸਾਂਝੇ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਨਿਵੇਕਲੀ ਪਹਿਲ ਵਿੱਚ ਕਿਸਾਨਾਂ ਨੂੰ ਸ਼ਾਮਲ ਹੋਣ ਲਈ ਆਪਣੇ ਖੇਤਰ ਦੇ ਬਲਾਕ ਖੇਤੀਬਾੜੀ ਅਫਸਰ ਜਾਂ ਖੇਤੀਬਾੜੀ ਵਿਕਾਸ ਅਫਸਰ/ਖੇਤੀਬਾੜੀ ਵਿਸਥਾਰ ਅਫਸਰ ਨਾਲ ਸੰਪਰਕ ਕਰਨ।