ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਦੇ ਜਵਾਹਰ ਨਗਰ ਕੈਂਪ ਇਲਾਕੇ ਵਿੱਚ ਰੇਲਵੇ ਲਾਈਨ ਨੇੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।
ਮ੍ਰਿਤਕ ਦੀ ਪਛਾਣ ਬਿੱਲੂ ਬਾਹਰਾ (ਵੇਟਰ) ਵਜੋਂ ਹੋਈ ਹੈ, ਜੋ ਕਿ ਆਪਣੇ ਇਲਾਕੇ ਵਿੱਚ ਕਾਫੀ ਮਸ਼ਹੂਰ ਸੀ। ਬਿੱਲੂ 3-4 ਦਿਨਾਂ ਤੋਂ ਲਾਪਤਾ ਸੀ, ਪਰਿਵਾਰ ਵੱਲੋਂ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਵੀਰਵਾਰ ਨੂੰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਜਵਾਹਰ ਨਗਰ ਕੈਂਪ ਇਲਾਕੇ ‘ਚ ਰੇਲਵੇ ਲਾਈਨ ਨੇੜੇ ਇਕ ਬੋਰੀ ‘ਚ ਇਕ ਨੌਜਵਾਨ ਦੀ ਲਾਸ਼ ਪਈ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਬੋਰੀ ਖੋਲ੍ਹੀ ਤਾਂ ਲਾਸ਼ ਬਿੱਲੂ ਦੀ ਹੀ ਮਿਲੀ।
ਥਾਣਾ ਜੀ.ਆਰ.ਪੀ. ਡਿਵੀਜ਼ਨ ਨੰਬਰ 5 ਚੌਕੀ ਕੋਚਰ ਮਾਰਕੀਟ ਦੀ ਪੁਲੀਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਪਤਾ ਲੱਗਾ ਕਿ ਬਿੱਲੂ ਨਸ਼ੇ ਦਾ ਆਦੀ ਸੀ। ਫਿਲਹਾਲ ਪੁਲਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।