Connect with us

ਅਪਰਾਧ

ਕੂੜੇ ਵਿੱਚੋਂ ਸਾਮਾਨ ਇਕੱਠਾ ਕਰਨ ਵਾਲੇ ਤੋਂ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਗ੍ਰਿਫ਼ਤਾਰ

Published

on

A sanitary inspector was arrested for accepting a bribe of four thousand rupees from the person collecting the goods from the garbage pile

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਾਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਹ ਬੱਸ ਸਟੈਂਡ ਲੁਧਿਆਣਾ ਨੇੜੇ ਕੂੜੇ ਦੇ ਢੇਰ ਵਿੱਚੋਂ ਕੱਚ ਦੀਆਂ ਬੋਤਲਾਂ, ਪਲਾਸਟਿਕ ਅਤੇ ਲੋਹੇ ਦਾ ਸਾਮਾਨ ਇਕੱਠਾ ਕਰਦਾ ਸੀ ਅਤੇ ਉਕਤ ਸੈਨੇਟਰੀ ਇੰਸਪੈਕਟਰ ਉਸ ਤੋਂ ਇਹ ਫਾਲਤੂ ਸਾਮਾਨ ਇਕੱਠਾ ਕਰਨ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਮੁਲਜ਼ਮ ਉਸ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 8,000 ਰੁਪਏ ਲੈ ਚੁੱਕਾ ਹੈ ।

ਬੁਲਾਰੇ ਨੇ ਦੱਸਿਆ ਕਿ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 4,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਸੈਨੇਟਰੀ ਇੰਸਪੈਕਟਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

Facebook Comments

Trending