ਪੰਜਾਬ ਨਿਊਜ਼

ਵਿਦਿਆਰਥੀਆਂ ਵਲੋਂ ਹੱਥੀਂ ਤਿਆਰ ਕੀਤੇ ਮੱਛੀਆਂ ਪਾਲਣ ਵਾਲੇ ਐਕਵੇਰੀਅਮ ਬਣੇ ਵਿਸ਼ੇਸ਼ ਖਿੱਚ ਦਾ ਕੇਂਦਰ

Published

on

ਲੁਧਿਆਣਾ : ਫ਼ਿਸ਼ਰੀਜ਼ ਕਾਲਜ, ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਲੋਂ ‘ਸਜਾਵਟੀ ਮੱਛੀ ਮੇਲੇ’ ਨੂੰ ਦੇਖਣ ਲਈ ਸਜਾਵਟੀ ਮੱਛੀਆਂ ਪਾਲਣ ਦੇ ਸ਼ੌਕੀਨ ਵੱਡੀ ਗਿਣਤੀ ਵਿਚ ਪੁੱਜੇ। ਉਪ-ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਬਤੌਰ ਮੁੱਖ ਮਹਿਮਾਨ ਮੇਲੇ ਦਾ ਉਦਘਾਟਨ ਕੀਤਾ। ਮੇਲੇ ਵਿਚ ਸਕੂਲੀ ਵਿਦਿਆਰਥੀਆਂ,ਪੇਸ਼ੇ ਦੇ ਵਪਾਰੀਆਂ, ਯੂਨੀਵਰਸਿਟੀ ਵਿਦਿਆਰਥੀਆਂ, ਆਮ ਜਨਤਾ ਅਤੇ ਅਧਿਆਪਕਾਂ ਨੇ ਭਰਵੀਂ ਹਾਜ਼ਰੀ ਲਗਵਾਈ।

ਵਿਦਿਆਰਥੀਆਂ ਵਲੋਂ ਆਪਣੇ ਹੱਥੀਂ ਤਿਆਰ ਕੀਤੇ ਗਏ ਮੱਛੀਆਂ ਪਾਲਣ ਵਾਲੇ ਐਕਵੇਰੀਅਮ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ। ਅੰਡਰ-ਗ੍ਰੈਜੂਏਟ ਡਿਗਰੀ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਨੇ ਇਹ ਐਕਵੇਰੀਅਮ ਤਿਆਰ ਕੀਤੇ ਸਨ। ਡੀਨ ਫ਼ਿਸ਼ਰੀਜ਼ ਕਾਲਜ ਡਾ. ਮੀਰਾ ਡੀ. ਆਂਸਲ ਨੇ ਦੱਸਿਆ ਕਿ ਇਸ ਮੇਲੇ ਦਾ ਉਦੇਸ਼ ਆਮ ਜਨਤਾ ਵਿਚ ਸਜਾਵਟੀ ਮੱਛੀਆਂ ਪ੍ਰਤੀ ਰੁਚੀ ਦਾ ਵਿਕਾਸ ਕਰਨਾ ਸੀ।

ਡਾ. ਵਨੀਤ ਇੰਦਰ ਕੌਰ ਨੇ ਦੱਸਿਆ ਕਿ ਇਹ ਮੇਲਾ ਭਾਰਤੀ ਖੇਤੀ ਖੋਜ ਪਰਿਸ਼ਦ ਦੀ ਪ੍ਰਯੋਗੀ ਸਿੱਖਿਆ ਪ੍ਰੋਗਰਾਮ ਲੜੀ ਅਧੀਨ ਕਰਵਾਇਆ ਗਿਆ ਸੀ ਜਿਸ ਦਾ ਮੰਤਵ ਵਿਦਿਆਰਥੀਆਂ ਨੂੰ ਉਦਯੋਗ ਤੇ ਮੰਡੀ ਦੀਆਂ ਲੋੜਾਂ ਅਨੁਸਾਰ ਸਿੱਖਿਅਤ ਕਰਨਾ ਹੈ। ਡਾ. ਸਚਿਨ ਖੈਰਨਾਰ ਅਤੇ ਡਾ. ਵਨੀਤ ਇੰਦਰ ਕੌਰ ਨੇ ਬਤੌਰ ਸੰਯੋਜਕ ਇਸ ਗਤੀਵਿਧੀ ਦਾ ਪ੍ਰਬੰਧ ਕੀਤਾ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਲੋਕਾਂ ਵਿਚ ਜਾਗਰੂਕਤਾ ਅਤੇ ਰੁਚੀ ਪੈਦਾ ਕਰਨ ਲਈ ਨਿਰੰਤਰ ਕਰਵਾਈਆਂ ਜਾਣਗੀਆਂ।

ਕਾਲਜ ਵਲੋਂ ਮੇਲੇ ਦੌਰਾਨ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ ਸਨ ਜਿਨ੍ਹਾਂ ਵਿਚ ਐਕਵੇਰੀਅਮ ਬਨਾਉਣਾ, ਨਾਅਰਾ ਤਿਆਰ ਕਰਨਾ, ਪੋਸਟਰ ਬਨਾਉਣਾ ਅਤੇ ਮੱਛੀ ਪਾਲਣ ਦੇ ਮੁਕਾਬਲੇ ਸਨ। ਡਾ. ਇੰਦਰਜੀਤ ਸਿੰਘ ਨੇ ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਸਜਾਵਟੀ ਮੱਛੀਆਂ ਦਾ ਕਿੱਤਾ ਬਹੁਤ ਘੱਟ ਸਰਮਾਏ ਅਤੇ ਜਗ੍ਹਾ ਨਾਲ ਬੜੀਆਂ ਵਧੀਆ ਸੰਭਾਵਨਾਵਾਂ ਅਧੀਨ ਕੀਤਾ ਜਾ ਸਕਦਾ ਹੈ।

 

Facebook Comments

Trending

Copyright © 2020 Ludhiana Live Media - All Rights Reserved.