Connect with us

ਪੰਜਾਬੀ

ਕਾਰੋਬਾਰੀਆਂ ਵਲੋਂ ਕੈਬਨਿਟ ਮੰਤਰੀਆਂ ਨਿੱਜਰ ਤੇ ਮੀਤ ਹੇਅਰ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ

Published

on

A special meeting by businessmen with Cabinet Ministers Nijjar and Meet Hare at Chandigarh

ਲੁਧਿਆਣਾ :  ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ, ਨਾਨ-ਵੂਵਨ ਕੈਰੀ ਬੈਗ, ਪਲਾਸਟਿਕ ਉਦਯੋਗ ਅਤੇ ਮਿਕਸ ਲੈਂਡ ਯੂਜ ਦੇ ਵਫਦ ਵਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਅਤੇ ਪ੍ਰਸ਼ਾਸ਼ਕੀ ਸੁਧਾਰ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਦਿਆਂ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਸ਼ਰਨਪਾਲ ਸਿੰਘ ਮੱਕੜ ਵੀ ਮੌਜੂਦ ਸਨ। ਕੈਬਨਿਟ ਮੰਤਰੀਆਂ ਸ. ਇੰਦਰਬੀਰ ਸਿੰਘ ਨਿੱਜਰ ਅਤੇ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਭਰੋਸਾ ਦਿਵਾਇਆ ਗਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਉਦਯੋਪਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਸਾਂਝੇ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ ਹੁਲਾਰਾ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਜਲਦ ਇਨ੍ਹਾਂ ਮੁਸ਼ਕਿਲਾਂ ਦਾ ਇੱਕ-ਇੱਕ ਕਰਕੇ ਨਿਪਟਾਰਾ ਕੀਤਾ ਜਾਵੇਗਾ।

ਉਦਯੋਗਪਤੀਆਂ ਦੇ ਵਫਦ ਵਲੋਂ ਵਿਧਾਇਕ ਸਿੱਧੂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਹੜੇ ਇਸ ਔਖੀ ਘੜੀ ਵਿੱਚ ਉਨ੍ਹਾ ਦੇ ਨਾਲ ਚੱਟਾਨ ਵਾਂਗ ਡੱਟ ਕੇ ਖੜ੍ਹੇ ਹੋਏ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨਾਲ ਨਾਨ-ਵੂਵਨ ਬੈਗ ਉਦਯੋਗ ਤੋਂ ਇਲਾਵਾ ਹੋਰ ਵੱਖ-ਵੱਖ ਕਿੱਤਿਆਂ ਨਾਲ ਸਬੰਧਤ ਉਦਯੋਗਪਤੀਆਂ ਵਲੋਂ ਆਪਣੀਆਂ ਔਕੜਾਂ ਬਾਰੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਸੀ।

Facebook Comments

Trending