ਖੇਤੀਬਾੜੀ

ਅਗਾਂਹਵਧੂ ਕਿਸਾਨ ਦਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ, ਪਰਾਲੀ ਨੂੰ ਅੱਗ ਲਾਏ ਬਿਨ੍ਹਾਂ ਕੀਤੀ ਜਾਂਦੀ ਹੈ ਫਸਲਾਂ ਦੀ ਕਾਸ਼ਤ

Published

on

ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਪਿੰਡ ਮੁਸ਼ਕਾਬਾਦ ਤਹਿਸੀਲ ਸਮਰਾਲਾ ਦੇ ਅਗਾਂਹਵਧੂ ਕਿਸਾਨ ਸ੍ਰੀ ਦਵਿੰਦਰ ਸਿੰਘ ਮਸ਼ਕਾਬਾਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਾਤਾਵਰਣ ਨੂੰ ਸਾਫ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦੀ ਲੜੀ ਅਧੀਨ ਸ. ਦਵਿੰਦਰ ਸਿੰਘ ਮੁਸ਼ਕਾਬਾਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਨਜੀਤ ਸਿੰਘ ਵੱਲੋਂ ਕਿਸਾਨ ਦਵਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਿਸਾਨ ਦੂਸਰੇ ਕਿਸਾਨਾਂ ਲਈ ਪ੍ਰੇਰਣਾ ਸਰੋਤ ਹੈ ਅਤੇ ਕਿਸਾਨ ਵੱਲੋਂ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਲਾਏ ਬਿਨ੍ਹਾਂ ਫਸਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਹੀ ਰਲਾ ਕੇ ਜਿੱਥੇ ਵਾਤਾਵਰਨ ਸਾਫ ਰੱਖਣ ਵਿੱਚ ਯੋਗਦਾਨ ਪਾਇਆ ਹੈ ਉੱਥੇ ਹੀ ਆਪਣੇ ਖੇਤਾਂ ਦੀ ਮਿੱਟੀ ਨੂੰ ਹੋਰ ਉਪਜਾਊ ਬਣਾਇਆ ਹੈ। ਕਿਸਾਨ ਵੱਲੋਂ ਫਸਲੀ ਵਿਭਿੰਨਤਾ ਅਪਨਾਉਣ ਵਿੱਚ ਵੀ ਮੋਹਰੀ ਯੋਗਦਾਨ ਪਾਇਆ ਜਾ ਰਿਹਾ ਹੈ।

ਸ੍ਰੀ ਦਵਿੰਦਰ ਸਿੰਘ ਮੁਸ਼ਕਾਬਾਦ ਵੱਲੋਂ ਦੱਸਿਆ ਗਿਆ ਕਿ ਉਸ ਵਲੋਂ ਲਗਾਤਾਰ ਕਈ ਸਾਲਾਂ ਤੋਂ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਰਲਾਇਆ ਜਾ ਰਿਹਾ ਹੈ, ਜਿਸ ਦੇ ਪ੍ਰਤੱਖ ਨਤੀਜੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਵਿੱਚ ਮਿੱਟੀ ਵਿੱਚ ਜੈਵਿਕ ਮਾਦੇ ਦਾ ਵਾਧਾ ਹੋਣਾ, ਮਿੱਟੀ ਦਾ ਪੀ.ਐਚ. ਲੈਵਲ ਬੈਲੇਂਸ ਹੋਣਾ ਅਤੇ ਖਾਦਾਂ ਦੀ ਖਪਤ ਘਟਣਾ ਪ੍ਰਮੁੱਖ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤਰ੍ਹਾਂ ਕਰਨ ਨਾਲ ਉਨ੍ਹਾਂ ਦੀ ਜ਼ਮੀਨ ਵਿੱਚ ਮਿੱਤਰ ਕੀੜਿਆਂ ਦੀ ਗਿਣਤੀ ਵੀ ਬਹੁਤ ਵਧੀ ਹੈ। ਉਹਨਾਂ ਕਿਸਾਨਾਂ ਨੂੰ ਪਿੰਡ ਮੁਸ਼ਕਾਬਾਦ ਵਿਖੇ ਸਥਾਪਿਤ  ਆਧੁਨਿਕ ਫਾਰਮ ‘ਫਾਰਮਰ ਐਗਰੀ ਮਾਰਟ’ ਵਿਖੇ ਦੌਰਾ ਕਰਨ ਦੀ ਵੀ ਅਪੀਲ ਕੀਤੀ।

Facebook Comments

Trending

Copyright © 2020 Ludhiana Live Media - All Rights Reserved.