Connect with us

ਇੰਡੀਆ ਨਿਊਜ਼

ਤੇਜ਼ ਰਫ਼ਤਾਰ ਟਿੱਪਰ ਨੇ ਟਿੱਕਰੀ ਬਾਰਡਰ ‘ਤੇ 3 ਕਿਸਾਨ ਔਰਤਾਂ ਨੂੰ ਦਰੜਿਆ

Published

on

A speeding tipper stabbed 3 women farmers at Tikri border

ਤੁਹਾਨੂੰ ਦੱਸ ਦਿੰਦੇ ਹਾਂ ਕਿ ਟਿੱਕਰ ਬਾਰਡਰ ਤੋਂ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਦਰਅਸਲ ਦਿੱਲੀ ਦੇ ਟਿੱਕਰੀ ਬਾਰਡਰ ‘ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ ਹੈ। ਇਨ੍ਹਾਂ ਤਿੰਨਾਂ ਦੀ ਮੌਕੇ ‘ਤੇ ਦਮ ਤੋੜ ਦਿੱਤਾ ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ ਗਈਆਂ। ਇਹ ਸਾਰੀਆਂ ਮਾਨਸਾ ਜ਼ਿਲ੍ਹੇ ਨਾਲ ਸਬੰਧਿਤ ਹਨ। ਜ਼ਖਮੀ ਔਰਤਾਂ ਪੀ.ਜੀ.ਆਈ. ਰੋਹਤਕ ਦਾਖ਼ਲ ਹਨ। ਇਸ ਘਟਨਾ ਨੂੰ ਲੈ ਕੇ ਕਿਸਾਨ ਆਗੂ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮ੍ਰਿਤਕ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲਾ ਨਾਲ ਸਬੰਧਿਤ ਹਨ।

ਉੱਥੇ ਹੀ ਸ਼ਹੀਦ ਔਰਤਾਂ ਦੀ ਪਛਾਣ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ, ਗੁਰਮੇਲ ਕੌਰ ਪਤਨੀ ਭੋਲਾ ਸਿੰਘ ਅਤੇ ਸ਼ਿੰਦਰ ਕੌਰ ਪਤਨੀ ਭਾਨ ਸਿੰਘ ਵਜੋਂ ਕੀਤੀ ਗਈ ਹੈ। ਇਸ ਹਾਦਸੇ ‘ਚ ਗੁਰਮੇਲ ਕੌਰ ਪਤਨੀ ਮਿਹਰ ਸਿੰਘ ਅਤੇ ਹਰਮੀਤ ਕੌਰ ਪਤਨੀ ਗੁਰਤੇਜ ਸਿੰਘ ਗੰਭੀਰ ਜ਼ਖਮੀ ਹੋਈਆਂ ਹਨ।

Facebook Comments

Trending