ਪੰਜਾਬੀ

ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੀਤੀ ਜ਼ੋਰਦਾਰ ਅਪੀਲ

Published

on

ਲੁਧਿਆਣਾ : ਸ਼੍ਰੋ ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮਾਂ ’ਤੇ ਹਸਤਾਖ਼ਰ ਨਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ।

ਸਾਬਕਾ ਮੰਤਰੀ,ਜੋ ਇਥੇ ਭਾਈ ਰਾਜੋਆਣਾ ਦੀ ਭੈਣ ਜੀ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਮਿਲਣ ਆਏ ਸਨ, ਨੇ ਭਾਈ ਰਾਜੋਆਣਾ ਦੇ ਚਰਿੱਤਰ ’ਤੇ ਚਰਚਾ ਕੀਤੀ ਤੇ ਦੱਸਿਆ ਕਿ ਕਿਵੇਂ ਉਹ ਸਾਰੇ ਧਰਮਾਂ ਤੇ ਮਨੁੱਖਤਾ ਨੁੰ ਪਿਆਰ ਕਰਦੇ ਹਨ ਤੇ ਇਹਨਾਂ ਦਾ ਸਤਿਕਾਰ ਕਰਦੇ ਹਨ। ਉਹਨਾਂ ਕਿਹਾ ਕਿ ਮੈਂ ਆਪਣੇ ਆਪ ਨਾਲ ਇਹ ਵਾਅਦਾ ਕੀਤਾ ਸੀ ਕਿ ਮੈਂ ਬੀਬਾ ਰਾਜੋਆਣਾ ਨਾਲ ਮੁਲਾਕਾਤ ਕਰਾਂਗਾ ਅਤੇ ਮੈਂ ਭਾਈ ਰਾਜੋਆਣਾ ਨਾਲ ਜੇਲ੍ਹ ਵਿਚ ਬਿਤਾਏ ਸਮੇਂ ਦੀਆ ਯਾਦਾਂ ਸਾਂਝੀਆਂ ਕੀਤੀਆਂ।

ਉਹਨਾਂ ਕਿਹਾ ਕਿ ਭਾਈ ਰਾਜੋਆਣਾ ਇਕ ਮਾਡਲ ਕੈਦੀ ਹਨ ਜਿਹਨਾਂ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਤੇ ਉਹ ਸੱਚੇ ਸ਼ਰਧਾਲੂ ਸਿੱਖ ਹਨ ਜੋ ਆਪਣਾ ਸਮਾਂ ਨਿੱਤਨੇਮ ਵਿਚ ਲਗਾਉਂਦੇ ਹਨ ਅਤੇ ਕੈਦੀ ਵਜੋਂ ਆਪਣੇ ਫਰਜ਼ ਵੀ ਅਦਾ ਕਰਦੇ ਹਨ। ਉਹਨਾਂ ਦੱਸਿਆ ਕਿ ਭਾਈ ਰਾਜੋਆਣਾ ਸਰਬੱਤ ਦੇ ਭਲੇ ਵਿਚ ਵਿਸ਼ਵਾਸ ਕਰਦੇ ਹਨ ਅਤੇ ਜੇਲ੍ਹ ਵਿਚ ਅਕਸਰ ਆਉਂਦੇ ਪਸ਼ੂ ਪੰਛੀਆਂ ਸਮੇਤ ਸਾਰੇ ਮਨੁੱਖਤਾ ਨੁੰ ਪਿਆਰ ਕਰਦੇ ਹਨ।

ਉਹਨਾਂ ਦੱਸਿਆ ਕਿ ਉਹਨਾਂ ਦਾ ਮਾਮਲਾ ਉਹਨਾਂ ਦੀ ਰਿਹਾਈ ਲਈ ਬਿਲਕੁੱਲ ਢੁਕਵਾਂ ਹੈ ਤੇ ਜਿਹੜੇ ਇਸਦਾ ਵਿਰੋਧ ਕਰ ਰਹੇ ਹਨ, ਉਹ ਜਾਣ ਬੁੱਝ ਕੇ ਹਿੰਦੂ ਸਿੱਖ ਦਾ ਪਾੜਾ ਆਪਣੇ ਸੌੜੇ ਸਿਆਸੀ ਹਿੱਤਾਂ ਕਾਰਨ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਭਾਈ ਰਾਜੋਆਣਾ ਦੀ ਰਿਹਾਈ ਨਾ ਕਰਨਾ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।

ਮਜੀਠੀਆ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਭਾਈ ਰਾਜੋਆਣਾ ਨੂੰ ਤੁਰੰਤ ਰਿਹਾਅ ਕਰੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਇਸ ਸਬੰਧੀ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਵੀ ਸਰਕਾਰ ਨੂੰ ਫੈਸਲਾ ਲੈਣ ਵਾਸਤੇ ਆਖਿਆ ਹੈ। ਉਹਨਾਂ ਕਿਹਾ ਕਿ ਸਾਰੀ ਸਿੱਖ ਕੌਮ ਇਹ ਮਹਿਸੂਸ ਕਰਦੀ ਹੈ ਕਿ ਭਾਈ ਰਾਜੋਆਣਾ ਦੀ ਰਿਹਾਈ ਹੋਣੀ ਚਾਹੀਦੀ ਹੈ ਕਿਉਂਕਿ ਉਹ 27 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਤੇ ਇਹ ਅਰਸਾ ਉਮਰ ਕੈਦ ਨਾਲੋਂ ਦੁੱਗਣਾ ਬਣਦਾ ਹੈ।

Facebook Comments

Trending

Copyright © 2020 Ludhiana Live Media - All Rights Reserved.