Connect with us

ਕਰੋਨਾਵਾਇਰਸ

ਇੱਕ ਵਿਦਿਆਰਥੀ ਕੋਰੋਨਾ ਪੌਜ਼ਟਿਵ, ਸਰਕਾਰੀ ਸਕੂਲ ਕੀਤਾ ਬੰਦ

Published

on

A student corona positive, closed government school

ਜਗਰਾਓਂ / ਲੁਧਿਆਣਾ :  ਬੇਟ ਇਲਾਕੇ ਦੇ ਪਿੰਡ ਗੱਗ ਕਲਾਂ ਦੇ ਸਰਕਾਰੀ ਸਕੂਲ ਦੇ ਇੱਕ ਵਿਦਿਆਰਥੀ ਦੇ ਕੋਰੋਨਾ ਪੌਜ਼ਟਿਵ ਆਉਣ ਨਾਲ ਤਿੰਨ ਸਕੂਲਾਂ ਚ ਕੋਰੋਨਾ ਦਾ ਖ਼ਤਰਾ ਮੰਡਰਾ ਰਿਹਾ ਹੈ । ਜਿਸ ਦੇ ਚਲਦਿਆਂ ਜਿੱਥੇ ਸਰਕਾਰੀ ਸਕੂਲ ਗੱਗ ਕਲਾਂ ਬੰਦ ਕਰ ਦਿੱਤਾ ਗਿਆ ਹੈ, ਉਥੇ ਦੋ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ ।

ਪ੍ਰਾਪਤ ਜਾਣਕਾਰੀ ਅਨੁਸਾਰ ਬੇਟ ਇਲਾਕੇ ਦੇ ਪਿੰਡ ਗਗਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪਿਛਲੇ ਦਿਨੀਂ ਸਕੂਲ ਵੱਲੋਂ ਵਿਦਿਆਰਥੀਆਂ ਅਤੇ ਸਟਾਫ ਦੇ ਕੋਰੋਨਾ ਟੈਸਟ ਕਰਵਾਏ ਗਏ। ਬੀਤੀ ਸ਼ਾਮ ਇਨ੍ਹਾਂ ਕੋਰੋਨਾ ਟੈਸਟਾਂ ਦੀ ਰਿਪੋਰਟ ਵਿੱਚ ਸਕੂਲ ਦੇ ਅੱਠਵੀਂ ਕਲਾਸ ਦਾ ਇੱਕ ਵਿਦਿਆਰਥੀ ਕੋਰੋਨਾ ਪੌਸ਼ਟਵ ਪਾਇਆ ਗਿਆ।

ਸਿਹਤ ਅਤੇ ਸਿੱਖਿਆ ਵਿਭਾਗ ਦੀ ਹਦਾਇਤ ਤੋਂ ਬਾਅਦ ਤਿੰਨਾਂ ਸਕੂਲਾਂ ਦੇ ਸਟਾਫ ਅਤੇ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਗੱਗ ਕਲਾਂ ਸਕੂਲ ਅੱਜ ਛੁੱਟੀ ਕਰ ਦਿੱਤੀ ਗਈ ਹੈ । ਗੱਗ ਕਲਾਂ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸੁਖਜੀਵਨ ਸਿੰਘ ਨੇ ਦੱਸਿਆ ਕਿ ਅੱਜ ਸਕੂਲ ਦੇ ਵਿਦਿਆਰਥੀਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ ਅਤੇ ਸਾਰੇ ਮਾਪਿਆਂ ਨੂੰ ਬੁਲਾ ਕੇ ਉਨ੍ਹਾਂ ਦੇ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ।

Facebook Comments

Trending