ਪੰਜਾਬੀ

ਆਰੀਆ ਕਾਲਜ ਦੇ ਵਿਦਿਆਰਥੀ ਨੇ ਯੂਨੀਵਰਸਿਟੀ ਵਿੱਚ ਹਾਸਲ ਕੀਤਾ ਪਹਿਲਾ ਸਥਾਨ

Published

on

ਲੁਧਿਆਣਾ : ਪੰਜਾਬ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਬੀ.ਬੀ.ਏ ਚੌਥੇ ਸਮੈਸਟਰ ਦੀ ਪ੍ਰੀਖਿਆ ਵਿੱਚ ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਉੱਤਮਤਾ ਦਿਖਾਈ। ਕਰਮਜੋਤ ਸਿੰਘ ਨੇ 87.27% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਕੇਸ਼ਵ ਆਹੂਜਾ ਨੇ 83.4% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ 6ਵਾਂ ਅਤੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।

ਪ੍ਰਥਮ ਵਰਮਾ ਨੇ 77.2% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਡਾ.ਐਸ.ਐਮ.ਸ਼ਰਮਾ, ਸਕੱਤਰ, ਏ.ਸੀ.ਐਮ.ਸੀ. ਨੇ ਆਪਣਾ ਆਸ਼ੀਰਵਾਦ ਦਿੱਤਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਪਿ੍ੰਸੀਪਲ ਡਾ.ਸੁਖਸ਼ਮ ਆਹਲੂਵਾਲੀਆ ਜੀ ਨੇ ਵੀ ਪੀ.ਜੀ. ਕਾਮਰਸ ਅਤੇ ਬਿਜ਼ਨਸ ਮੈਨੇਜਮੈਂਟ ਵਿਭਾਗ ਦੀ ਮੁਖੀ ਸ਼੍ਰੀਮਤੀ ਸ਼ੈਲੇਜਾ ਆਨੰਦ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.