Connect with us

ਅਪਰਾਧ

ਸਾਥੀ ਨਾਲ ਕਾਰ ਖੋਹਣ ਦੀ ਕੋਸ਼ਿਸ਼ ਕਰ ਰਹੇ ਨੌਜਵਾਨ ਨੇ ਖੋਹ ਦੌਰਾਨ ਹੋਏ ਹਾਦਸੇ ‘ਚ ਤੋੜਿਆ ਦਮ, ਇਕ ਕਾਬੂ

Published

on

A teenager who was trying to snatch a car with his partner died in an accident during the abduction

ਲੁਧਿਆਣਾ : ਥਾਣਾ ਪੀ. ਏ. ਯੂ. ਦੀ ਪੁਲਿਸ ਨੇ ਪਿੰਡ ਬਾਰਨਹਾੜ੍ਹਾ ‘ਚ ਕਾਰ ਖੋਹਣ ਦੀ ਕੋਸ਼ਿਸ਼ ਕਰ ਰਹੇ ਦੋ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਕਾਰਨ ਇਕ ਨੌਜਵਾਨ ਨੇ ਦੇਰ ਸ਼ਾਮ ਹਸਪਤਾਲ ‘ਚ ਦਮ ਤੋੜ ਦਿੱਤਾ ਜਦ ਕਿ ਦੂਜੇ ਨੂੰ ਲੋਕਾਂ ਨੇ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਹਥਿਆਰ ਵੀ ਬਰਾਮਦ ਕੀਤੇ ਹਨ|

ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪ੍ਰਵਾਸੀ ਭਾਰਤੀ ਪਰਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਅਤੇ ਇਸ ਸੰਬੰਧੀ ਪੁਲਿਸ ਵਲੋਂ ਹਰਪ੍ਰੀਤ ਸਿੰਘ ਵਾਸੀ ਬੁਰਜ, ਜ਼ਿਲ੍ਹਾ ਜਲੰਧਰ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ, ਜਦ ਕਿ ਖੋਹ ਦੀ ਕੋਸ਼ਿਸ਼ ਦੌਰਾਨ ਹੋਏ ਹਾਦਸੇ ਦੌਰਾਨ ਹਰਪ੍ਰੀਤ ਸਿੰਘ ਦਾ ਸਾਥੀ ਲਖਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਦੇਰ ਸ਼ਾਮ ਉਸ ਨੇ ਦਮ ਤੋੜ ਦਿੱਤਾ |

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪ੍ਰਵਾਸੀ ਭਾਰਤੀ ਹੈ ਤੇ ਤਿੰਨ ਮਹੀਨੇ ਪਹਿਲਾਂ ਫਿਲੀਪਾਈਨਜ਼ ਤੋਂ ਲੁਧਿਆਣਾ ਆਇਆ ਸੀ | ਉਸ ਦਾ ਦੋਰਾਹਾ ਨੇੜੇ ਰੈਸਟੋਰੈਂਟ ਬਣ ਰਿਹਾ ਹੈ | ਬੀਤੀ ਰਾਤ ਉਹ ਆਪਣੇ ਦੋਸਤ ਨਾਲ ਪਿੰਡ ਬਾਰਨਹਾੜ੍ਹਾ ਨੇੜੇ ਥਾਰ ‘ਤੇ ਜਾ ਰਿਹਾ ਸੀ ਕਿ ਰਸਤੇ ‘ਚ ਉਕਤ ਕਥਿਤ ਦੋਸ਼ੀਆਂ ਨੇ ਲੁੱਟ ਕਰਨ ਦੀ ਨੀਅਤ ਨਾਲ ਉਨ੍ਹਾਂ ਨੂੰ ਰੋਕ ਲਿਆ | ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਉਨ੍ਹਾਂ ਦੀ ਕਾਰ ‘ਤੇ ਬੇਸਬਾਲ ਨਾਲ ਵੀ ਹਮਲਾ ਕੀਤਾ ਗਿਆ ਤੇ ਕਾਰ ਦਾ ਸ਼ੀਸ਼ਾ ਤੋੜਨ ਦੀ ਕੋਸ਼ਿਸ਼ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਹ ਦੋਵੇਂ ਲਗਾਤਾਰ ਮੋਟਰਸਾਈਕਲ ‘ਤੇ ਉਨ੍ਹਾਂ ਦਾ ਪਿੱਛਾ ਕਰਦੇ ਰਹੇ | ਘਰ ਦੇ ਨੇੜੇ ਟੀ-ਪੁਆਇੰਟ ‘ਤੇ ਆ ਕੇ ਇਨ੍ਹਾਂ ਦਾ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਲਖਵਿੰਦਰ ਸਿੰਘ ਦੇ ਸਿਰ ‘ਤੇ ਸੱਟ ਲੱਗੀ ਤੇ ਉਹ ਜ਼ਖ਼ਮੀ ਹੋ ਗਿਆ | ਰੌਲਾ ਪੈਣ ‘ਤੇ ਪਿੰਡ ਦੇ ਲੋਕ ਇਕੱਠੇ ਹੋ ਗਏ ਤੇ ਉਨ੍ਹਾਂ ਨੇ ਹਰਪ੍ਰੀਤ ਨੂੰ ਕਾਬੂ ਕਰ ਲਿਆ, ਜਦ ਕਿ ਲਖਵਿੰਦਰ ਸਿੰਘ ਨੂੰ ਗੰਭੀਰ ਹਾਲਤ ‘ਚ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਦੇਰ ਸ਼ਾਮ ਉਸ ਦੀ ਮੌਤ ਹੋ ਗਈ | ਪੁਲਿਸ ਵਲੋਂ ਹਰਪ੍ਰੀਤ ਦੇ ਕਬਜ਼ੇ ‘ਚੋਂ ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ ਹਨ ਅਤੇ ਉਸ ਪਾਸੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ

 

Facebook Comments

Trending