ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਕਸਬਾ ਭੂੰਗਾ ਵਿੱਚ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ। ਇਹ ਹਾਦਸਾ ਹੁਸ਼ਿਆਰਪੁਰ ਤੋਂ ਜੰਮੂ ਹਾਈਵੇਅ ‘ਤੇ ਵਾਪਰਿਆ, ਜਿਸ ‘ਚ ਟਰਾਲੀ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਕਾਰਨ ਹਾਈਵੇਅ ’ਤੇ ਲੰਮਾ ਜਾਮ ਲੱਗ ਗਿਆ।
ਜਾਣਕਾਰੀ ਅਨੁਸਾਰ ਸੇਬਾਂ ਦਾ ਭਰਿਆ ਟਰੱਕ ਦਸੂਹਾ ਤੋਂ ਹੁਸ਼ਿਆਰਪੁਰ ਵੱਲ ਆ ਰਿਹਾ ਸੀ। ਲੱਕੜਾਂ ਨਾਲ ਭਰੀ ਟਰਾਲੀ ਅਤੇ ਸੇਬਾਂ ਨਾਲ ਭਰੇ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਟਰਾਲੀ ‘ਤੇ ਟਰੱਕ ਪਲਟ ਗਿਆ, ਜਿਸ ਕਾਰਨ ਟਰੈਕਟਰ ਟਰਾਲੀ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟਰੱਕ ਸੜਕ ਦੇ ਵਿਚਕਾਰ ਹੀ ਪਲਟ ਗਿਆ, ਜਿਸ ਕਾਰਨ ਹੁਸ਼ਿਆਰਪੁਰ ਤੋਂ ਜੰਮੂ ਹਾਈਵੇ ‘ਤੇ ਲੰਮਾ ਜਾਮ ਲੱਗ ਗਿਆ। ਜੇ.ਸੀ.ਬੀ. ਟਰੱਕ ਨੂੰ ਬੁਲਾ ਕੇ ਸਾਈਡ ‘ਤੇ ਲਿਜਾਇਆ ਜਾ ਰਿਹਾ ਹੈ।