ਦੁਰਘਟਨਾਵਾਂ

ਦੋਰਾਹਾ ‘ਚ ਅੱਧੀ ਰਾਤ ਨੂੰ ਵਾਪਰਿਆ ਭਿ.ਆ.ਨ.ਕ ਹਾ.ਦ.ਸਾ, ਨਹਿਰ ‘ਚ ਡਿੱ/ਗੀ ਕਾਰ

Published

on

ਦੋਰਾਹਾ/ ਲੁਧਿਆਣਾ : ਦੋਰਾਹਾ ਵਿਖੇ ਬੀਤੀ ਅੱਧੀ ਰਾਤ ਨੂੰ ਇਕ ਕਾਰ ਦੇ ਨਹਿਰ ‘ਚ ਡਿੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ। ਹਾਲਾਂਕਿ ਰਾਹਗੀਰਾਂ ਨੇ ਗੋਤਾਖ਼ੋਰਾਂ ਦੀ ਮਦਦ ਨਾਲ ਕਾਰ ਨੂੰ ਨਹਿਰ ‘ਚੋਂ ਬਾਹਰ ਕੱਢ ਲਿਆ ਗਿਆ ਪਰ ਕਾਰ ਸਵਾਰ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗਾ।

ਉਸ ਦੀ ਭਾਲ ਕੀਤੀ ਜਾ ਰਹੀ ਹੈ। ਕਾਰ ‘ਚੋਂ ਸ਼ਰਾਬ ਦੀ ਬੋਤਲ ਵੀ ਮਿਲੀ ਜਿਸ ਕਾਰਨ ਸ਼ੱਕ ਹੈ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਕਰਕੇ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ‘ਚੋਂ ਪੁਲਸ ਨੇ ਬੀਮਾ ਕੰਪਨੀ ਦੇ ਦਸਤਾਵੇਜ਼ ਮਿਲੇ ਹਨ ਅਤੇ ਕਾਰ ਲੁਧਿਆਣਾ ਨੰਬਰ ਦੀ ਹੈ। ਕਾਰ ਪੱਖੋਵਾਲ ਰੋਡ ਦੇ ਰਹਿਣ ਵਾਲੇ ਪ੍ਰੀਤਮ ਸਿੰਘ ਦੇ ਨਾਂ ‘ਤੇ ਰਜਿਸਟਰ ਦੱਸੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.