ਲੁਧਿਆਣਾ : ਥਾਣਾ ਮੇਹਰਬਾਨ ਅਧੀਨ ਪੈਂਦੇ ਪਿੰਡ ਬਜਦਾ ‘ਚ ਅੱਜ ਬਾਅਦ ਦੁਪਹਿਰ ਇਕ ਕੱਪੜਾ ਫੈਕਟਰੀ ‘ਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮੌਕੇ ‘ਤੇ ਜਾਣਕਾਰੀ ਦਿੰਦੇ ਹੋਏ ਫੈਕਟਰੀ ਮਾਲਕ ਦਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 12.30 ਵਜੇ ਸੂਚਨਾ ਮਿਲੀ ਕਿ ਫੈਕਟਰੀ ਦੇ ਇਕ ਹਾਲ ‘ਚ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਇਕ ਹਿੱਸੇ ‘ਚ ਅੱਗ ਲੱਗਣ ਕਾਰਨ ਕਾਫੀ ਨੁਕਸਾਨ ਹੋ ਗਿਆ | ਫੈਕਟਰੀ ਦੇ.
ਅੱਗ ਬੁਝਾਉਣ ਲਈ 10 ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਕਰੀਬ 3 ਘੰਟੇ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਹਾਦਸੇ ਵਿੱਚ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ, ਜਦਕਿ ਫੈਕਟਰੀ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਥਾਣਾ ਸਦਰ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਤੁਰੰਤ ਮੌਕੇ ’ਤੇ ਪੁੱਜੀ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।