ਲੁਧਿਆਣਾ : ਥਾਣਾ ਲਾਡੋਵਾਲ ਅਧੀਨ ਪੈਂਦੇ ਹੰਬੜਾ ਪੁਲਸ ਚੌਕੀ ਦੇ ਖੇਤਰ ‘ਚ ਦੇਰ ਰਾਤ ਇਕ ਸਾਬਣ ਫੈਕਟਰੀ ‘ਚ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਗੁਰਚਰਨ ਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦੇਰ ਰਾਤ 1 ਵਜੇ ਸੂਚਨਾ ਮਿਲੀ ਕਿ ਹੰਬੜਾ ਤੋਂ ਮੁੱਲਾਪੁਰ ਰੋਡ ‘ਤੇ ਸਥਿਤ ਜਗਦੀਸ਼ ਸਾਬਣ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ।
ਇਸ ਤੋਂ ਬਾਅਦ ਪੁਲਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕਰੀਬ 4 ਘੰਟੇ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।