ਪੰਜਾਬੀ

ਲੁਧਿਆਣਾ ‘ਚ ਹੁਣ ਤੱਕ ਕੁੱਲ 424 ਏਕੜ ਸਰਕਾਰੀ ਜ਼ਮੀਨ ਖਾਲੀ ਕਰਵਾਈ – ਕੁਲਦੀਪ ਸਿੰਘ ਧਾਲੀਵਾਲ

Published

on

ਲੁਧਿਆਣਾ :  ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਜਾਇਜ਼ ਕਬਜ਼ਾਧਾਰੀ ਨੂੰ ਬਖ਼ਸਿਆ ਨਹੀਂ ਜਾਵੇਗਾ ਭਾਵੇਂਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ।

ਕੈਬਨਿਟ ਮੰਤਰੀ ਨੇ ਇਹ ਗੱਲ ਜ਼ਿਲ੍ਹਾ ਲੁਧਿਆਣਾ ਦੇ ਸਿੱਧਵਾਂ ਬੇਟ ਇਲਾਕੇ ਵਿੱਚ ਪੈਂਦੇ ਪਿੰਡਾਂ ਤਲਵੰਡੀ ਨੌਆਬਾਦ, ਵਲੀਪੁਰ ਖੁਰਦ ਅਤੇ ਵਲੀਪੁਰ ਕਲਾਂ ਦੀ 195 ਏਕੜ 7 ਕਨਾਲ 3 ਮਰਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ਿਆਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿੱਥੇ ਹੁਣ ਤੱਕ ਕੁੱਲ 424 ਏਕੜ (ਅੱਜ ਦੀ 195 ਏਕੜ 7 ਕਨਾਲ 3 ਮਰਲੇ ਸਮੇਤ) ਸਰਕਾਰੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ ਕਰੀਬ 2750 ਏਕੜ ਜ਼ਮੀਨ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਇਸ ਮਹੀਨੇ ਦੇ ਅਖ਼ੀਰ ਤੱਕ ਕਰੀਬ 3000 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਜਾਵੇਗਾ ਅਤੇ ਜੂਨ ਮਹੀਨੇ ਵਿੱਚ ਕਰੀਬ 5000 ਏਕੜ ਜ਼ਮੀਨ ਕਬਜ਼ਾਮੁਕਤ ਕਰਵਾ ਲਈ ਜਾਵੇਗੀ।

ਉਨ੍ਹਾਂ ਕਿਹਾ ਕਿ ਅੱਜ ਜੋ ਜ਼ਮੀਨਾਂ ਕਬਜ਼ੇ ਵਿੱਚ ਲਈਆਂ ਗਈਆਂ ਹਨ ਉਨ੍ਹਾਂ ਵਿੱਚ ਪਿੰਡ ਤਲਵੰਡੀ ਨੌਆਬਾਦ ਵਿਖੇ 86 ਏਕੜ 7 ਕਨਾਲ 15 ਮਰਲੇ ਜ਼ਮੀਨ, ਵਲੀਪੁਰ ਖੁਰਦ ਵਿਖੇ 65 ਏਕੜ 5 ਕਨਾਲ 5 ਮਰਲੇ ਜ਼ਮੀਨ ਅਤੇ ਵਲੀਪੁਰ ਕਲਾਂ ਵਿਖੇ 43 ਏਕੜ 2 ਕਨਾਲ 3 ਮਰਲੇ ਜ਼ਮੀਨ ਸ਼ਾਮਲ ਹੈ.

Facebook Comments

Trending

Copyright © 2020 Ludhiana Live Media - All Rights Reserved.