Connect with us

ਪੰਜਾਬੀ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਗਰੂਕ ਕਰਨ ਲਈ ਵੈਨ ਨੂੰ ਕੀਤਾ ਰਵਾਨਾ

Published

on

A van was dispatched to create awareness about the Chief Minister Health Insurance Scheme

ਲੁਧਿਆਣਾ : ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸਾਰੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਅਧੀਨ ਕਵਰ ਕਰਨ ਲਈ ਵੈਨ ਨੂੰ ਵਿਧਾਇਕ ਮਦਨ ਲਾਲ ਬੱਗਾ ਵੱਲੋ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਸਕੀਮ ਸਲਾਨਾ 5 ਲੱਖ ਰੁਪਏ ਦੀ ਬੀਮਾ ਕਵਰੇਜ ਪ੍ਰਦਾਨ ਕਰਦੀ ਹੈ।

ਸ਼੍ਰੀ ਮਦਨ ਲਾਲ ਬੱਗਾ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਪੇਂਡੂ ਲੋਕਾਂ ਤੱਕ ਪਹੁੰਚ ਨੂੰ ਵਧਾਉਣਾ ਹੈ ਤਾਂ ਜੋ ਹਰੇਕ ਯੋਗ ਵਿਅਕਤੀ ਇਸ ਫਲੈਗਸਿ਼ਪ ਸਕੀਮ ਦਾ ਲਾਭ ਲੈ ਸਕੇ। ਉਨਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਰਾਹੀਂ ਪੰਜਾਬ ਸਰਕਾਰ ਦਾ ਟੀਚਾ ਸੌ ਫੀਸਦੀ ਯੋਗ ਆਬਾਦੀ ਨੂੰ ਕਵਰ ਕਰਨ ਦਾ ਹੈ। ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਲੁਧਿਆਣਾ ਵਿੱਚ ਇਸ ਸਕੀਮ ਅਧੀਨ ਕਰੀਬ 478842 ਲੱਖ ਪਰਿਵਾਰ ਆਉਂਦੇ ਹਨ ਅਤੇ ਜਿਲੇ ਦੇ 97 ਦੇ ਕਰੀਬ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ ਜਿਨ੍ਹਾਂ ਵਿੱਚ ਇਸ ਸਕੀਮ ਦੀ ਕਵਰੇਜ ਅਧੀਨ ਇਲਾਜ ਲਈ 1579 ਟ੍ਰਰੀਟਮੈਂਟ ਪੈਕੇਜ ਉਪਲੱਬਧ ਹਨ।

Facebook Comments

Trending