ਖੇਡਾਂ
ਸੈਕਰਡ ਸੋਲ ਕਾਨਵੈਂਟ ਸਕੂਲ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Published
3 years agoon
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸਕੈਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ, ਜ਼ਿਲ੍ਹਾ ਪੱਧਰੀ ਕੁਸ਼ਤੀ ਪ੍ਰਤੀਯੋਗਤਾ ਜ਼ਿਲ੍ਹਾ ਖੇਡ ਦਫ਼ਤਰ ਫਰੀਦਕੋਟ ਵਿਖੇ (ਅੰਡਰ-14,17ਲੜਕੀਆਂ) ਦੇ ਕੁਸ਼ਤੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਡਲ ਹਾਸਲ ਕਰਕੇ ਸਕੂਲ ਦਾ ਨਾਂ ਪੂਰੇ ਰਾਜ ਭਰ ਵਿੱਚ ਰੋਸ਼ਨ ਕੀਤਾ। ਇਸ ਮੁਕਾਬਲੇ ਵਿਚ ਨੰਦਨੀ ਪਟੇਲ ਨੇ ਸਿਲਵਰ ਮੈਡਲ ਅਤੇ ਨਵਦੀਪ ਕੌਰ, ਮਹਿਕ, ਨਵਜੋਤ ਕੌਰ, ਸੰਦੀਪ ਕੌਰ, ਮਨਪ੍ਰੀਤ ਕੌਰ ਨੇ ਕਾਂਸੇ ਦਾ ਮੈਡਲ ਹਾਸਲ ਕੀਤਾ।
ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਅਤੇ ਸਕੂਲ ਦੇ ਪ੍ਰਿੰਸੀਪਲ ਮਲਹੋਤਰਾ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿੱਤ ਹਾਰ ਖੇਡ ਦੇ ਦੋ ਪਾਸੇ ਨੇ ਸੋ ਜਿੱਤ ਅਤੇ ਹਾਰ ਦੋਵਾਂ ਨੂੰ ਸਕਾਰਾਤਮਿਕ ਪੱਖ ਨਾਲ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਖਿਡਾਰੀਆਂ ਨੂੰ ਹੋਰ ਵਧੀਆਂ ਖੇਡ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਡੀ.ਐੱਸ.ਓ ਸਾਹਿਬ ਰਵਿੰਦਰ ਸਿੰਘ,ਡੀ.ਅੱਮ ਸਪੋਰਟਸ ਅਫਸਰ ਅਜੀਤਪਾਲ ਸਿੰਘ,ਜੋਡੋ ਕੋਚ ਨਵਦੀਪ ਜਿੰਦਲ,ਅਥਲੈਟਿਕਸ ਕੋਚ ਸੰਜੀਵ ਕੁਮਾਰ ਦਾ ਧੰਨਵਾਦ ਕੀਤਾ।
You may like
-
ਜੀ.ਐਚ.ਜੀ. ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਜਿਤੇ ਗੋਲ੍ਡ,ਸਿਲਵਰ ਤੇ ਕਾਂਸੀ ਤਗਮੇ
-
ਸੂਬਾ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਲਈ ਅੱਜ ਤੇ ਭਲਕੇ ਲਏ ਜਾਣਗੇ ਟਰਾਇਲ -DSO
-
RGC ਦੀਆਂ ਖਿਡਾਰਨਾਂ ਨੇ ‘ ਖੇਡਾਂ ਵਤਨ ਪੰਜਾਬ ਦੀਆਂ ‘ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਖੇਡਾਂ ਵਤਨ ਪੰਜਾਬ ਦੀਆਂ ਦਾ ਉਦਘਾਟਨ ਸਮਾਗਮ
-
ਜ਼ਿਲ੍ਹਾ ਪੱਧਰੀ ਮੁਕਾਬਲੇ 30 ਸਤੰਬਰ ਤੋਂ 05 ਅਕਤੂਬਰ ਤੱਕ ਕਰਵਾਏ ਜਾਣਗੇ – ਜ਼ਿਲ੍ਹਾ ਖੇਡ ਅਫ਼ਸਰ
