Connect with us

ਪੰਜਾਬ ਨਿਊਜ਼

ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

Published

on

Aam Aadmi Party announces names of all candidates for Rajya Sabha elections

ਚੰਡੀਗੜ੍ਹ : ਪੰਜਾਬ ਵਿਚ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਚਾਰ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਦਿੱਲੀ ਆਈ. ਆਈ. ਟੀ. ਦੇ ਐਸੋਸੀਏਟ ਪ੍ਰੋਫੈਸਰ ਰਹੇ ਡਾ. ਸੰਦੀਪ ਪਾਠਕ, ਅਸ਼ੋਕ ਮਿੱਤਲ, ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਕ੍ਰਿਕਟਰ ਹਰਭਜਨ ਸਿੰਘ ਅਤੇ ਸੰਜੀਵ ਅਰੋੜਾ ਦੇ ਨਾਂ ਦਾ ਐਲਾਨ ਕੀਤਾ ਹੈ। ਇਹ ਉਮੀਦਵਾਰ ਅੱਜ ਨਾਮਜ਼ਦਗੀ ਭਰਨਗੇ।

ਸੰਦੀਪ ਪਾਠਕ ਨੇ ਦਿੱਲੀ ਵਿਚ 2020 ਅਤੇ ਫਿਰ ਪੰਜਾਬ ਵਿਚ 2022 ਦੀਆਂ ਚੋਣਾਂ ਵਿਚ ਪਰਦੇ ਪਿੱਛੇ ਰਹਿ ਕੇ ਅਹਿਮ ਭੂਮਿਕਾ ਨਿਭਾਈ ਸੀ। ਕ੍ਰਿਕਟਰ ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ, ਜਦਕਿ ਰਾਘਵ ਚੱਢਾ ਪੰਜਾਬ ਦੇ ਸਹਿ ਇੰਚਾਰਜ ਹਨ ਅਤੇ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮੋਹਰੀ ਅਤੇ ਅਹਿਮ ਭੂਮਿਕਾ ਨਿਭਾਈ। ਸੂਤਰਾਂ ਮੁਤਾਬਕ ਮਾਨ ਹਰਭਜਨ ਸਿੰਘ ਨੂੰ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਸੌਂਪ ਸਕਦੇ ਹਨ। ਹੁਣ ਇਕ ਬਾਕੀ ਬਚੀ ਸੀਟ ਲਈ ਵੀ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

Facebook Comments

Trending